ਡਿਪੂ ਹੋਲਡਰ ਐਸੋਸੀਏਸ਼ਨ ਦੀ ਮੀਟਿੰਗ
ਰਾਸ਼ਨ ਡਿਪੂ ਹੋਲਡਰਜ਼ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕਪਿਲਾ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਡਿਪੂ ਹੋਲਡਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਨੇ...
Advertisement
ਰਾਸ਼ਨ ਡਿਪੂ ਹੋਲਡਰਜ਼ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕਪਿਲਾ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਡਿਪੂ ਹੋਲਡਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਨੇ ਸਰਕਾਰ ਨੂੰ ਕਿਹਾ ਕਿ ਜਿਨ੍ਹਾਂ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ ਉਨ੍ਹਾਂ ਦੇ ਜੋ ਪਰਿਵਾਰਕ ਮੈਂਬਰ ਜੋ ਵਿਦੇਸ਼ ਪੜ੍ਹਾਈ ਕਰਨ ਗਏ ਹਨ ਉਨ੍ਹਾਂ ਨੇ ਪੜ੍ਹਾਈ ਤੋਂ ਬਾਅਦ ਆਪਣੇ ਦੇਸ਼ ਘਰ ਵਾਪਸ ਆਉਣਾ ਹੈ। ਉਨ੍ਹਾਂ ਦੇ ਜਾਂ ਜਿਹੜੇ ਕਿਸੇ ਭਾਰਤ ਦੇ ਦੂਜੇ ਰਾਜਾਂ ਵਿੱਚ ਕੰਮ ਕਰਨ ਲਈ ਆਪਣੀ ਰੋਟੀ ਰੋਜ਼ੀ ਲਈ ਘਰੋ ਬਾਹਰ ਗਏ ਹੋਏ ਹਨ ਉਨ੍ਹਾਂ ਦੇ ਨਾਮ ਰਾਸ਼ਨ ਕਾਰਡ ਵਿੱਚੋਂ ਨਾਮ ਨਾ ਕੱਟੇ ਜਾਣ। ਉਨ੍ਹਾਂ ਦੇ ਮੈਂਬਰਾਂ ਦਾ ਖਰਚਾ ਅਤੇ ਗੁਜ਼ਾਰਾ ਆਪਣੇ ਪਰਿਵਾਰ ਵੱਲੋਂ ਹੀ ਚੱਲਦਾ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਡਿਪੂ ਹੋਲਡਰਾਂ ਦਾ ਕਮਿਸ਼ਨ 90 ਰੁਪਏ ਪ੍ਰਤੀ ਕੁਵਇੰਟਲ ਤੋਂ ਵਧਾ ਕੇ 200 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਇਸ ਤੋਂ ਇਲਾਵਾ ਦੁਕਾਨ ਦਾ ਕਿਰਾਇਆ ਬਿਜਲੀ ਦਾ ਬਿੱਲ ਮੋਬਾਈਲ ਦਾ ਨੈੱਟ ਚਾਰਜਿੰਗ ਦਾ ਬਿੱਲ ਦਾ ਖਰਚਾ ਵੀ ਦਿੱਤਾ ਜਾਵੇ। ਚੇਅਰਮੈਨ ਮਨਮੋਹਨ ਅਰੋੜਾ ਵੱਲੋਂ ਮੰਗਾਂ ਮਨਵਾਉਣ ਲਈ ਸਰਕਾਰ ਤੱਕ ਪਹੁੰਚ ਕਰਨ ਦਾ ਵਾਅਦਾ ਕੀਤਾ ਗਿਆ। ਮੀਟਿੰਗ ਵਿੱਚ ਖਜ਼ਾਨਚੀ ਸੁਦਰਸ਼ਨ ਕਿੰਗਰ, ਬਲਜਿੰਦਰ ਮਿੰਟੂ, ਸਤੀਸ਼ ਰੂੱਝਾ, ਤਰਸੇਮ ਤਰੋੜਾ ਤੇ ਬ੍ਰਿਜ ਮੋਹਨ ਆਦਿ ਹਾਜ਼ਰ ਸਨ।
Advertisement
Advertisement