ਡਿਪਟੀ ਮੇਅਰ ਵੱਲੋਂ ਹੜ੍ਹ ਪੀੜਤਾਂ ਲਈ ਮਹੀਨੇ ਦੀ ਤਨਖ਼ਾਹ ਦਾਨ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਐਲਾਨ ਕੀਤਾ ਹੈ। ਡਿਪਟੀ ਮੇਅਰ ਜੱਗਾ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ...
Advertisement
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਐਲਾਨ ਕੀਤਾ ਹੈ। ਡਿਪਟੀ ਮੇਅਰ ਜੱਗਾ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ, ਸਗੋਂ ਹੜ੍ਹ ਕਾਰਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨਾਲ ਖੜ੍ਹਨ ਦਾ ਹੈ। ਡਿਪਟੀ ਮੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ ਪਰ ਲੋਕਾਂ ਦੀਆਂ ਜ਼ਰੂਰਤਾਂ ਬਹੁਤ ਵੱਡੀਆਂ ਹਨ। ਇਸ ਲਈ ਹਰ ਇਕ ਜ਼ਿੰਮੇਵਾਰ ਸ਼ਖ਼ਸ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੀ ਸਮਰੱਥਾ ਅਨੁਸਾਰ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਹੋਰਨਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗ ਆਉਣ ਦਾ ਸੱਦਾ ਦਿੱਤਾ।
Advertisement
Advertisement