ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਰੜੂ ’ਚ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਬਿ ਦੀ ਬੇਅਦਬੀ

ਦਰਸ਼ਨ ਸਿੰਘ ਮਿੱਠਾ ਘਨੌਰ, 14 ਜੁਲਾਈ ਹਲਕਾ ਘਨੌਰ ਦੇ ਪਿੰਡ ਨਰੜੂ ਵਿੱਚ ਅੱਜ ਇੱਕ ਨੌਜਵਾਨ ਨੇ ਪਿੰਡ ਦੇ ਗੁਰਦੁਆਰਾ ਸਾਹਬਿ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਬਿ ਦੀ ਬੇਅਦਬੀ ਕਰ ਦਿੱਤੀ। ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਨੌਜਵਾਨ ਨੂੰ ਮੌਕੇ ’ਤੇ...
Advertisement

ਦਰਸ਼ਨ ਸਿੰਘ ਮਿੱਠਾ

ਘਨੌਰ, 14 ਜੁਲਾਈ

Advertisement

ਹਲਕਾ ਘਨੌਰ ਦੇ ਪਿੰਡ ਨਰੜੂ ਵਿੱਚ ਅੱਜ ਇੱਕ ਨੌਜਵਾਨ ਨੇ ਪਿੰਡ ਦੇ ਗੁਰਦੁਆਰਾ ਸਾਹਬਿ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਬਿ ਦੀ ਬੇਅਦਬੀ ਕਰ ਦਿੱਤੀ। ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਹਰ ਰੋਜ਼ ਗੁਰਦੁਆਰਾ ਸਾਹਬਿ ਵਿਖੇ ਆਉਂਦਾ ਸੀ।

ਗੁਰਦੁਆਰਾ ਪ੍ਰਬੰਧ ਕਮੇਟੀ ਨਰੜੂ ਦੇ ਪ੍ਰਧਾਨ ਹਰਸ਼ਾ ਸਿੰਘ ਅਤੇ ਹੈੱਡ ਗ੍ਰੰਥੀ ਜੋਗਾ ਸਿੰਘ ਨੇ ਦੱਸਿਆ ਕਿ ਜ਼ੋਰਾਵਰ ਸਿੰਘ (38) ਪੁੱਤਰ ਬਲਬੀਰ ਸਿੰਘ ਅੱਜ ਗੁਰਦੁਆਰਾ ਸਾਹਬਿ ਵਿਖੇ ਆਇਆ ਅਤੇ ਦਰਬਾਰ ਸਾਹਬਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਬਿ ਵਾਲੇ ਪੀੜ੍ਹੇ ਉਪਰ ਬੈਠ ਗਿਆ, ਜਿਸ ਨੂੰ ਸੰਗਤ ਦੇ ਸਹਿਯੋਗ ਨਾਲ ਕਾਬੂ ਕੀਤਾ ਗਿਆ ਅਤੇ ਪੁਲੀਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਘਨੌਰ ਦੇ ਡੀਐੱਸਪੀ ਰਘਵੀਰ ਸਿੰਘ ਅਤੇ ਐੱਸਐੱਚਓ ਸੁਖਵਿੰਦਰ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਡੀਐੱਸਪੀ ਰਘਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਧਾਰਾ 295 ਏ ਤਹਿਤ ਕੇਸ ਦਰਜ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਬਿ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਡੀਵੀਆਰ ਲਈ ਗਈ ਹੈ, ਜਿਸ ਵਿਚ ਨੌਜਵਾਨ ਬੇਅਦਬੀ ਕਰਦਾ ਨਜ਼ਰ ਆ ਰਿਹਾ ਹੈ। ਉਧਰ ਮੁਲਜ਼ਮ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ ਅਤੇ ਉਸ ਦਾ ਰਾਜਿੰਦਰਾ ਹਸਪਤਾਲ ਤੋਂ ਇਲਾਜ ਚੱਲ ਰਿਹਾ ਹੈ।

Advertisement
Tags :
ਸਾਹਬਿ:ਗੁਰੂਗ੍ਰੰਥਨਰੜੂਨੌਜਵਾਨਬੇਅਦਬੀਵੱਲੋਂ