DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਿੰਨ ਪਿੰਡਾਂ ਵਿੱਚ 1.17 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਦੇ ਤਿੰਨ ਪਿੰਡਾਂ ਬੁਗਰਾ, ਅਲਾਲ ਅਤੇ ਮੂਲੋਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਰੀਬ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ...

  • fb
  • twitter
  • whatsapp
  • whatsapp
Advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਦੇ ਤਿੰਨ ਪਿੰਡਾਂ ਬੁਗਰਾ, ਅਲਾਲ ਅਤੇ ਮੂਲੋਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਰੀਬ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਲਗਪਗ 95 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਪਿੰਡ ਬੁਗਰਾ ਵਿੱਚ ਉਨ੍ਹਾਂ 24.59 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 15 ਲੱਖ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਅਤੇ 25 ਲੱਖ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਪਿੰਡ ਅਲਾਲ ਵਿਖੇ 25 ਲੱਖ ਦੀ ਲਾਗਤ ਨਾਲ ਤਿਆਰ ਹੋਏ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ ਕੀਤਾ , ਜਦਕਿ ਧਰਮਸ਼ਾਲਾ ਵਿੱਚ 5 ਲੱਖ ਦੀ ਲਾਗਤ ਨਾਲ ਬਣਨ ਵਾਲੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ। ਮੂਲੋਵਾਲ ਵਿੱਚ 45 ਲੱਖ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਤੇ 23 ਲੱਖ ਦੀ ਲਾਗਤ ਨਾਲ ਪ੍ਰਾਇਮਰੀ ਸਕੂਲ ਦੀ ਇਮਾਰਤ ’ਤੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਫਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।

Advertisement
Advertisement
×