ਧਰਮਸੋਤ ਨੇ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਧਰਮਸੋਤ ਨੇ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਟਿਆਲਾ ਵਿਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਤੋਂ ਇੱਕੋ ਸਮੇਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਆਰੰਭ ਕੀਤੀ ਗਈ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲੇ ਦੇ 12ਵੀਂ ਜਮਾਤ ਦੇ 13962 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰਵਾਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸ੍ਰੀ ਧਰਮਸੋਤ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਜ਼ਿਲੇ ਦੇ 15 ਵਿਦਿਆਰਥੀਆਂ ਨੂੰ ਰਸਮੀ ਤੌਰ ’ਤੇ ਸਮਾਰਟ ਫੋਨ ਸੌਂਪੇ।

ਸ੍ਰੀ ਧਰਮਸੋਤ ਨੇ ਕਿਹਾ ਕਿ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ। ਸਮਾਰੋਹ ਦੌਰਾਨ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਸਮਾਣਾ, ਵਿਧਾਇਕ ਰਜਿੰਦਰ ਸਿੰਘ, ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਡੀਈਓ ਹਰਿੰਦਰ ਕੌਰ ਹਾਜ਼ਰ ਸਨ।

ਬੀਬੀ ਪਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਸੁਨੇਹਾ ਦਿੰਦਿਆਂ ਨੌਜਵਾਨਾਂ ਨੂੰ ਫੋਨ ਦਿੱਤੇ ਜਾਣ ਦੀ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਰਾਜ ਦੇ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਕਰਾਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All