ਪਾਵਨ ਸਰੂਪ ਚੋਰੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ

ਪਾਵਨ ਸਰੂਪ ਚੋਰੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ

ਰਵੇਲ ਸਿੰਘ ਭਿੰਡਰ

ਪਟਿਆਲਾ, 12 ਅਗਸਤ

ਇਥੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਇਕਾਈ ਵੱਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡ ਕਲਿਆਣ ’ਚੋਂ ਤਿੰਨ ਹਫ਼ਤੇ ਪਹਿਲਾਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਫਰੀ ਸਰੂਪ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਸ੍ਰੀ ਜੁਨੇਜਾ ਨੇ ਆਖਿਆ ਕਿ ਜੇ ਪੁਲੀਸ ਹਾਲੇ ਵੀ ਮੁਸਤੈਦ ਨਾ ਹੋਈ ਤਾਂ ਅਕਾਲੀ ਦਲ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ। ਧਰਨੇ ਵਿੱਚ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹੈਪੀ ਲੌਟ, ਕੌਂਸਲਰ ਰਵਿੰਦਰ ਸਿੰਘ ਜੋਨੀ ਕੋਹਲੀ , ਪ੍ਰਿੰਸ ਲਾਂਬਾ, ਗੁਰਲਾਲ ਸਿੰਘ, ਗੋਬਿੰਦ ਬਡੂੰਗਰ, ਜਸਵਿੰਦਰ ਸਿੰਘ ਤੇ ਆਕਾਸ਼ ਬਾਕਸਰ ਸਮੇਤ ਹੋਰ ਵੱਡੀ ਗਿਣਤੀ ਸੰਗਤ ਸ਼ਾਮਿਲ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All