ਕਿਸਾਨਾਂ ਵੱਲੋਂ ਮੰਗਾਂ ਦੀ ਪੂਰਤੀ ਲਈ ਡੀਸੀ ਦਫਤਰ ਅੱਗੇ ਧਰਨਾ : The Tribune India

ਕਿਸਾਨਾਂ ਵੱਲੋਂ ਮੰਗਾਂ ਦੀ ਪੂਰਤੀ ਲਈ ਡੀਸੀ ਦਫਤਰ ਅੱਗੇ ਧਰਨਾ

ਕਿਸਾਨਾਂ ਵੱਲੋਂ ਮੰਗਾਂ ਦੀ ਪੂਰਤੀ ਲਈ ਡੀਸੀ ਦਫਤਰ ਅੱਗੇ ਧਰਨਾ

ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਯੂਨੀਅਨ ਭਟੇੜੀ ਦੇ ਸੂਬਾਈ ਪ੍ਰਧਾਨ ਜੰਗ ਸਿੰਘ ਭਟੇੜੀ।-ਫੋਟੋ: ਭੰਗੂ

ਖੇਤਰੀ ਪ੍ਰਤੀਨਿਧ

ਪਟਿਆਲਾ, 25 ਨਵੰਬਰ

ਭਾਰਤੀ ਕਿਸਾਨ ਯੂਨੀਅਨ (ਭਟੇੜੀ ) ਵੱਲੋਂ ਕਿਸਾਨਾ ਦੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਅੱਜ ਇਥੇ ਡੀਸੀ ਦਫ਼ਤਰ ਸਾਹਮਣੇ ਧਰਨਾ ਲਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਯੂਨੀਅਨ ਦੇ ਸੂਬਾਈ ਪ੍ਰਧਾਨ ਜੰਗ ਸਿੰਘ ਭਟੇੜੀ ਅਤੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਿਉਣਾ ਨੇ ਕਿਸਾਨੀ ਮਸਲਿਆਂ ਸਬੰਧੀ ‘ਆਪ’ ਸਰਕਾਰ ’ਤੇ ਵੀ ਪਿਛਲੀਆਂ ਸਰਕਾਰਾਂ ਵਾਲੇ ਰਾਹ ’ਤੇ ਹੀ ਚੱਲਣ ਦੇ ਦੋਸ਼ ਲਾਏ। 

ਉਨ੍ਹਾ ਦਾ ਕਹਿਣਾ  ਸੀ ਕਿ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦੇ ਮੁਤਾਬਿਕ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵੱਲੋਂ ਗਊ ਸੈਸ ਵਸੂਲਣ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸੰਭਾਲ ਨਹੀਂ ਕੀਤੀ ਜਾ ਰਹੀ। ਯੂਰੀਆ ਦੀ ਘਾਟ ਅਤੇ ਘਾਟੇ ਵਿੱਚ ਚੱਲ ਰਹੀਆਂ ਸਹਿਕਾਰੀ ਸੁਸਾਇਟੀਆਂ ਲਈ ਨਵੀਂ ਨੀਤੀ ਨਹੀਂ ਤਿਆਰ ਕੀਤੀ ਜਾ ਰਹੀ। ਪ੍ਰਾਈਵੇਟ ਮਜਦੂਰਾਂ ਲਈ ਡੀਸੀ ਰੇਟ ਲਾਗੂ ਕਰਵਾਉਣ ਲਈ ਵੀ ਜ਼ੋਰ ਦਿੱਤਾ। 

ਚੰਡੀਗੜ੍ਹ ਧਰਨੇ ਲਈ ਨੁੱਕੜ ਮੀਟਿੰਗ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾ ਵੱਲੋਂ ਪਿੰਡ ਇਕਾਈਆਂ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ ਦੀ ਅਗਵਾਈ ਹੇਠ ਗੁਰਦੁਆਰਾ ਧੰਨਾ ਮੱਲ ਵਿੱਚ। ਮੀਟਿੰਗ ਦੌਰਾਨ 26 ਨਵੰਬਰ ਨੂੰ ਚੰਡੀਗੜ੍ਹ ਜਾਣ ਸਬੰਧੀ ਪਿੰਡ ਇਕਾਈਆਂ ਤੋਂ ਤਿਆਰੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ  ਚੰਡੀਗੜ੍ਹ ਵਿੱਚ ਹੋਣ ਵਾਲੇ ਵੱਡੇ ਇਕੱਠ ਵਿੱਚ ਸ਼ਿਰਕਤ ਕਰਨ ਲਹਿਰਾਗਾਗਾ  ਬਲਾਕ ਦੇ ਪਿੰਡਾਂ ਵਿਚੋਂ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਸਾਧਨਾਂ ਰਾਹੀਂ ਕੱਲ੍ਹ ਨੂੰ ਰਵਾਨਾ ਹੋਣਗੇ। ਔਰਤ ਵਿੰਗ ਦੇ ਬਲਾਕ ਆਗੂ ਕਰਮਜੀਤ ਕੌਰ ਭੁਟਾਲ ਕਲਾ ਅਤੇ ਜਸਵੀਰ ਕੌਰ ਲਹਿਲ ਕਲਾ ਨੇ ਦੱਸਿਆ ਕਿ ਔਰਤਾਂ ਮਰਦਾਂ ਨਾਲੋਂ ਵੱਖਰੇ ਸਾਧਨਾਂ ਰਾਹੀਂ ਹਰ ਇਕ ਪਿੰਡ ਵਿੱਚੋਂ ਰੈਲੀ ਵਿੱਚ ਸ਼ਮੂਲੀਅਤ ਕਰਨਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਗੋਲੀਆਂ ਚਲਾਉਣ ਵਾਲੇ ਏਐੱਸਆਈ ਲੋਕਾਂ ਵੱਲੋਂ ਕਾਬੂ, ਪੁਲੀਸ ਹਵਾਲੇ ਕੀਤਾ

ਸ਼ਹਿਰ

View All