ਖੇਤਰੀ ਪ੍ਰਤੀਨਿਧ
ਪਟਿਆਲਾ, 29 ਸਤੰਬਰ
ਭਾਰਤੀ ਕਿਸਾਨ ਯੂਨੀਅਨ ਭਟੇੜੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਪੇੜਾ, ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਗੋਸਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਢੈਠਲ ਸਾਹਿਬ ਵਿਖੇ ਹੋਈ। ਸੂਬਾ ਪ੍ਰਧਾਨ ਜੰਗ ਸਿੰਘ ਭਟੇੜੀ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਿਉਨਾ ਨੇ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਦੇ ਢੁੱਕਵੇਂ ਪ੍ਰਬੰਧ ਨਾ ਹੋਣ ’ਤੇ ਯੂਨੀਅਨ ਵੱਲੋਂ 7 ਅਕਤੂਬਰ ਨੂੰ 11 ਤੋਂ 2 ਵਜੇ ਤੱਕ ਡੀਸੀ ਦਫਤਰ ਅੱਗੇ ਧਰਨਾ ਮਾਰ ਕੇ ਸਰਕਾਰ ਦੇ ਨਾਮ ਮੰਗ ਪੱਤਰ ਵੀ ਭੇਜਿਆ ਜਾਵੇਗਾ। ਉਨ੍ਹਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਕੀਤੀ।