ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

ਸ਼੍ਰੋਮਣੀ ਪੰਥਕ ਦਲ ਹੋ ਸਕਦਾ ਹੈ ਨਾਮ

ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

ਸਰਬਜੀਤ ਸਿੰਘ ਭੰਗੂ
ਸਨੌਰ (ਪਟਿਆਲਾ ) 6 ਜੁਲਾਈ

ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੱਤ ਜੁਲਾਈ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਮ ਸ਼੍ਰੋਮਣੀ ਪੰਥਕ ਦਲ ਹੋ ਸਕਦਾ ਹੈ। ਇਸ ਸਬੰਧੀ ਸਮਾਗਮ ਲੁਧਿਆਣਾ ਵਿੱਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਵੱਖਰੀ ਪਾਰਟੀ ਹੋਵੇਗੀ। ਅੱਜ ਇੱਥੇ ਹਾਰ ਦੇ ਪਿੰਡ ਕੌਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਐਸਜੀਪੀਸੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਅਤੇ ਪੰਜਾਬ ਦੇ ਹਿਤਾਂ ਲਈ ਯਤਨ ਕਰਨਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਨੋਰਥ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਕਿਸਾਨੀ ਦੇ ਹੋਰ ਮੰਦਹਾਲੀ ਦੇ ਦੌਰ ਵਿੱਚ ਜਾਣ ਦੀ ਗੱਲ ਵੀ ਆਖੀ।

ਢੀਂਡਸਾ ਗਰੁੱਪ ’ਚ ਸ਼ਾਮਲ ਹੋਏ ਤੇਜਿੰਦਰਪਾਲ ਸੰਧੂ

ਇੱਕ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਐਸਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਅਨੁਪਿੰਦਰ ਕੌਰ ਸੰਧੂ ਅੱਜ ਪਿੰਡ ਕੌਲੀ ਵਿੱਚ ਰੱਖੇ ਸਮਾਗਮ ਦੌਰਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਗਰੁੱਪ ਵਿੱਚ ਸ਼ਾਮਲ ਹੋ ਗਏ। ਸ੍ਰੀ ਢੀਂਡਸਾ ਨੇ ਸੰਧੂ ਜੋੜੀ ਨੂੰ ਸਿਰੋਪਾਓ ਪਾ ਕੇ ਆਪਣੇ ਧੜੇ ਵਿੱਚ ਸ਼ਾਮਲ ਕੀਤਾ। ਸ੍ਰੀ ਢੀਂਡਸਾ ਨੇ ਕਿਹਾ ਕਿ ਤੇਜਿੰਦਰਪਾਲ ਸਿੰਘ ਸੰਧੂ ਅਤੇ ਅਨੂਪਿੰਦਰ ਕੌਰ ਸੰਧੂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All