DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧੂਰੀ ਸ਼ਹਿਰ ਨੂੰ 4.78 ਕਰੋੜ ਰੁਪਏ ਨਾਲ ਮਿਲੇਗੀ ਨਵੀਂ ਦਿੱਖ

ਇੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਵਿੱਚ ਕੁੱਲ 4.78 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ...

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜ ਸ਼ੁਰੂ ਕਰਵਾਉਂਦੇ ਹੋਏ ਓ ਐੱਸ ਡੀ ਸੁਖਵੀਰ ਸਿੰਘ।
Advertisement

ਇੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਵਿੱਚ ਕੁੱਲ 4.78 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ 18 ਵਿੱਚ ਕਰੀਬ 47 ਲੱਖ ਰੁਪਏ ਅਤੇ ਵਾਰਡ ਨੰਬਰ 1 ਵਿੱਚ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਵਾਰਡਾਂ ਵਿੱਚ ਨਵੀਂ ਬਲਾਕ ਟਾਈਲਾਂ ਲਗਾਉਣ ਸਣੇ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 1 ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਤੇ ਬਹੁਤ ਜਲਦ ਇਸ ਸਮੱਸਿਆ ਨੂੰ ਖ਼ਤਮ ਕਰ ਦਿੱਤਾ ਜਾਵੇ।

ਅੱਜ ਧੂਰੀ ਦੇ ਐਂਟਰੀ ਪੁਆਇੰਟਾਂ ਦੇ ਕਰੀਬ 3.61 ਕਰੋੜ ਰੁਪਏ ਨਾਲ ਹੋਣ ਵਾਲੇ ਸੁੰਦਰੀਕਰਨ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਾਲੇ ਪਾਸੇ ਤੋਂ ਧੂਰੀ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਅੱਪਗ੍ਰੇਡੇਸ਼ਨ ’ਤੇ ਕਰੀਬ 1.90 ਕਰੋੜ ਰੁਪਏ ਨਾਲ ਅਤੇ ਬਾਗੜੀਆਂ, ਨਾਭਾ ਵਾਲੇ ਪਾਸੇ ਤੋਂ ਧੂਰੀ ਦੇ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਅੱਪਗ੍ਰੇਡੇਸ਼ਨ ’ਤੇ ਕਰੀਬ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ। ਐਂਟਰੀ ਗੇਟਾਂ ਵਾਲੇ ਕੱਚੇ ਸਥਾਨ ’ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਨਵੇਂ ਬੂਟੇ ਲਗਾਏ ਜਾਣਗੇ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਲਘੂ ਉਦਯੋਗ ਨਿਗਮ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਭੁੱਲਰ, ਪੁਸ਼ਪਿੰਦਰ ਸ਼ਰਮਾ, ਰਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਮੌਜੂਦ ਸਨ।

Advertisement

Advertisement
Advertisement
×