DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾਇਰੀਆ: ਸਿਹਤ ਮੰਤਰੀ ਵੱਲੋਂ ਅਲੀਪੁਰ ਅਰਾਈਆਂ ’ਚ ਹਾਲਾਤ ਦਾ ਜਾਇਜ਼ਾ

ਬਿਮਾਰੀ ਦਾ ਫੈਲਾਅ ਰੋਕਣ ਲਈ ਫੌਰੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਹਦਾਇਤ

  • fb
  • twitter
  • whatsapp
  • whatsapp
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 6 ਜੁਲਾਈ

Advertisement

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪਿੰਡ ਅਲੀਪੁਰ ਅਰਾਈਆਂ ਵਿੱਚ ਡਾਇਰੀਆ ਦੇ 56 ਕੇਸਾਂ ਦੀ ਜਾਣਕਾਰੀ ਮਿਲਦਿਆਂ ਹੀ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਨਾਲ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ ਅਤੇ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਫੌਰੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਬਿਮਾਰ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਡਿਸਪੈਂਸਰੀਆਂ ਵੀ ਖੋਲ੍ਹੀਆਂ ਗਈਆਂ ਹਨ ਜਿੱਥੇ ਓ.ਆਰ.ਐਸ., ਐਂਟੀ-ਬਾਇਓਟਿਕ ਦਵਾਈਆਂ ਅਤੇ ਕਲੋਰੀਨ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਦਸਤ, ਉਲਟੀ ਜਾਂ ਕਮਜ਼ੋਰੀ ਮਹਿਸੂਸ ਹੋਵੇ ਤਾਂ ਉਹ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਸਿਹਤ ਟੀਮ ਵੱਲੋਂ ਲਗਾਤਾਰ ਪਾਣੀ ਦੀ ਟੈਸਟਿੰਗ ਵੀ ਕੀਤੀ ਜਾ ਰਹੀ ਹੈ।

Advertisement

ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਜਸਵੀਰ ਗਾਂਧੀ, ਸਿਮਰਜੀਤ ਕੌਰ ਪਠਾਨਮਾਜਰਾ, ਏਡੀਸੀ ਨਵਰੀਤ ਕੌਰ ਸੇਖੋਂ, ਐਸਡੀਐਮ ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਐੱਸਐੱਮਓ ਡਾ. ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਦਿਵਜੋਤ ਸਿੰਘ ਤੋਂ ਇਲਾਵਾ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਸਿਹਤ ਵਿਭਾਗ ਵੱਲੋਂ ਪਿੰਡ ’ਚ ਤਿੰਨ ਦਿਨ ਤੋਂ ਲਾਇਆ ਜਾ ਰਿਹੈ ਕੈਂਪ

ਸਿਹਤ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੱਤੀ ਕਿ ਪਿੰਡ ਵਿੱਚ 56 ਮਾਮਲੇ ਸਾਹਮਣੇ ਆਏ ਹਨ ਅਤੇ ਸਿਹਤ ਵਿਭਾਗ ਤਿੰਨ ਦਿਨਾਂ ਤੋਂ ਪਿੰਡ ਵਿੱਚ ਮੈਡੀਕਲ ਕੈਂਪ ਲਗਾ ਰਿਹਾ ਹੈ। ਸਿਹਤ ਮੰਤਰੀ ਨੇ ਨਗਰ ਨਿਗ਼ਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲੀਆਂ ਅਤੇ ਨਾਲਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ।

Advertisement
×