Died Of A Drug Overdose: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਨੇੜਲੇ ਪਿੰਡ ਖੇਤਲਾ ਵਿੱਚ ਜਸਪ੍ਰੀਤ ਸਿੰਘ (20) ਪੁੱਤਰ ਨਾਜਰ ਸਿੰਘ ਦੀ ਪਿਛਲੀ ਰਾਤ ਨਸ਼ੇ ਕਾਰਨ ਮੌਤ ਹੋ ਗਈ। ਜਸਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਿਤਾ ਨਾਜਰ ਸਿੰਘ ਜੋ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਨੇ ਦੱਸਿਆ ਕਿ ਦੇਰ...
Advertisement
ਨੇੜਲੇ ਪਿੰਡ ਖੇਤਲਾ ਵਿੱਚ ਜਸਪ੍ਰੀਤ ਸਿੰਘ (20) ਪੁੱਤਰ ਨਾਜਰ ਸਿੰਘ ਦੀ ਪਿਛਲੀ ਰਾਤ ਨਸ਼ੇ ਕਾਰਨ ਮੌਤ ਹੋ ਗਈ। ਜਸਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਿਤਾ ਨਾਜਰ ਸਿੰਘ ਜੋ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਨੇ ਦੱਸਿਆ ਕਿ ਦੇਰ ਰਾਤ ਜਸਪ੍ਰੀਤ ਘਰ ਪਰਤਿਆ ਤਾਂ ਕੁੱਝ ਸਮੇਂ ਬਾਅਦ ਉਸ ਨੂੰ ਉਲਟੀ ਆਈ ਤੇ ਗੱਲਬਾਤ ਦੌਰਾਨ ਉਸ ਨੇ ਮੰਨਿਆ ਕਿ ਉਸ ਨੇ ਚਿੱਟੇ ਦਾ ਸੇਵਨ ਕੀਤਾ ਹੈ ਅਤੇ ਫਿਰ ਕੁੱਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਨੇ ਪੰਜਾਬ ਸਰਕਾਰ ਤੋਂ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ।ਜਸਪ੍ਰੀਤ ਸਿੰਘ ਦੀ ਇਕਲੌਤੀ ਭੈਣ ਖੁਸ਼ਪ੍ਰੀਤ ਕੌਰ ਨੇ ਭਰੇ ਮਨ ਨਾਲ ਕਿਹਾ ਕਿ ਭਰਾ ਦੇ ਜਾਣ ਨਾਲ ਉਨ੍ਹਾਂ ਦਾ ਘਰ ਉਜੜ ਗਿਆ ਹੈ।
Advertisement
Advertisement
×

