ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 14 ਮਈ
ਪਟਿਆਲਾ ਦੇ ਨਵੇਂ ਬਣੇ ਡੀਆਈਜੀ ਵਿਕਰਮਜੀਤ ਸਿੰਘ ਦੁੱਗਲ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਤਸਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਵੱਲੋਂ ਡੀਆਈਜੀ ਬਣੇ ਵਿਕਰਮਜੀਤ ਸਿੰਘ ਦੁੱਗਲ ਨੂੰ ਪਰਿਵਾਰ ਸਮੇਤ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ। ਉਨ੍ਹਾਂ ਨੇ ਦਰਬਾਰ ਵਿਚ ਕੀਰਤਨ ਸਰਵਣ ਕੀਤਾ। ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।