ਨਵੀਂ ਸਿੱਖਿਆ ਨੀਤੀ ਦੇ ਪੈਣ ਵਾਲੇ ਪ੍ਰਭਾਵਾਂ ’ਤੇ ਚਰਚਾ

ਨਵੀਂ ਸਿੱਖਿਆ ਨੀਤੀ ਦੇ ਪੈਣ ਵਾਲੇ ਪ੍ਰਭਾਵਾਂ ’ਤੇ ਚਰਚਾ

ਨਵੀਂ ਸਿੱਖਿਆ ਨੀਤੀ ਬਾਰੇ ਕਰਵਾਈ ਵਿਚਾਰ-ਚਰਚਾ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਨੌਹਰਾ

ਪੱਤਰ ਪ੍ਰੇਰਕ
ਨਾਭਾ, 21 ਸਤੰਬਰ

ਸਿੱਖਿਆ ਨੀਤੀ 2020 ਦੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਸਿੱਖਿਆ ਵਿਕਾਸ ਮੰਚ ਪੰਜਾਬ ਵੱਲੋਂ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਮਿਊਨਿਟੀ ਹਾਲ ਵਿੱਚ ਵਿਚਾਰ ਚਰਚਾ ਕਰਵਾਈ ਗਈ। ਇਸ ਵਿੱਚ ਮੁੱਖ ਬੁਲਾਰੇ ਵਜੋਂ ਸੀਨੀਅਰ ਪੱਤਰਕਾਰ ਹਮੀਰ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਕੁਲਦੀਪ ਸਿੰਘ ਨੇ ਸ਼ਮੂਲੀਅਤ ਕੀਤੀ। ਮੰਚ ਦੇ ਜਨਰਲ ਸਕੱਤਰ ਰਾਜੇਸ ਕੁਮਾਰ ਦਾਨੀ ਨੇ ਆਏ ਲੋਕਾਂ ਦਾ ਸਵਾਗਤ ਕੀਤਾ। ਮੰਚ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੇਸ਼ ਵਿੱਚ ਬਣੇ ਹਾਲਾਤ ਅਤੇ ਸਿੱਖਿਆ ਨੀਤੀ-2020 ਰਾਹੀਂ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਮਨਮਾਨੀ ਤੋਂ ਜਾਣੂ ਕਰਵਾਇਆ।

ਸ੍ਰੀ ਹਮੀਰ ਸਿੰਘ ਨੇ ਕਿਹਾ ਦੇਸ਼ ਵਿੱਚ ਕਰੋਨਾ ਮਹਾਮਾਰੀ ਦੀ ਆੜ ਵਿੱਚ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਲਾਗੂ ਕਰਕੇ ਜਮਹੂਰੀਅਤ ਦਾ ਜਨਾਜ਼ਾ ਕੱਢ ਦਿੱਤਾ ਹੈ। ਇਸ ਦੌਰਾਨ ਦੇਸ਼ ਵਿੱਚ ਨਸ਼ਿਆਂ, ਫੂਡ ਅਤੇ ਸਿੱਖਿਆ ਮਾਫ਼ੀਆ ਦੀ ਜਕੜ ਮਜ਼ਬੂਤ ਹੋਈ ਹੈ ਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਖੇਤੀ ਆਰਡੀਨੈਂਸ, ਸਿੱਖਿਆ ਨੀਤੀ 2020 ਅਤੇ ਵਾਤਾਵਰਨ ਸਬੰਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All