ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 7 ਸਤੰਬਰ
ਫੋਕਲ ਪੁਆਇੰਟ ਰਾਜਪੁਰਾ ਵਿੱਚ ਪੰਜਾਬ ਸਟੇਟ ਕਰਮਚਾਰੀ ਦਲ ਤਹਿਸੀਲ ਰਾਜਪੁਰਾ ਦੀ ਇਕੱਤਰਤਾ ਹੋਈ, ਜਿਸ ਵਿੱਚ ਦਲ ਦੇ ਸੂਬਾਈ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਮੰਨੀਆਂ ਜਾਣ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਅਨਾਮਲੀ ਕਮੇਟੀ ਦਾ ਗਠਨ ਕੀਤਾ ਜਾਵੇ, ਪਹਿਲੀ ਜਨਵਰੀ 2022 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।