ਪੱਤਰ ਪ੍ਰੇਰਕ
ਰਾਜਪੁਰਾ, 23 ਜਨਵਰੀ
ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ, ਜਨਰਲ ਸਕੱਤਰ ਸੁਰਿੰਦਰ ਕੌਸ਼ਲ ਤੇ ਵਿੱਤ ਸਕੱਤਰ ਠਾਕੁਰੀ ਖੁਰਾਣਾ ਦੀ ਸਾਂਝੀ ਅਗਵਾਈ ਵਿੱਚ ਕੌਮੀ ਵੋਟਰ ਦਿਵਸ ਦੇ ਮਹੱਤਵ ਅਤੇ ਲੋਕਤੰਤਰ ਵਿੱਚ ਵੋਟ ਦਾ ਮਹੱਤਵ ਵਿਸ਼ੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ ਗਈ, ਜਿਸ ਦੌਰਾਨ ਕਾਲਜ ਦੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ, ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਵਰਮਾ, ਪ੍ਰੋ. ਰਾਜੀਵ ਬਾਹੀਆ ਅਤੇ ਤ੍ਰਿਸ਼ਨਦੀਪ ਸਿੰਘ ਗਰੇਵਾਲ ਸਮੇਤ ਹੋਰਨਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।