DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਤੋਂ ਬਚਾਅ ਲਈ ਅਗੇਤੀ ਰਣਨੀਤੀ ਲਈ ਵਿਚਾਰ-ਵਟਾਂਦਰਾ

ਡੀਸੀ ਵੱਲੋਂ ਸੰਭਾਵੀ ਥਾਵਾਂ ਦਾ ਦੌਰਾ ਕਰਕੇ ਹੜ੍ਹਾਂ ਤੋਂ ਬਚਾਅ ਦੀ ਰਿਪੋਰਟ ਸੌਂਪਣ ਦੀ ਹਦਾਇਤ
  • fb
  • twitter
  • whatsapp
  • whatsapp
featured-img featured-img
ਰਣਨੀਤੀ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ। -ਫੋਟੋ: ਸੱਚਰ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 12 ਮਈ

Advertisement

ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮੌਨਸੂਨ ਸੀਜ਼ਨ ਤੋਂ ਪਹਿਲਾਂ ਤੇ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਐੱਸਡੀਐੱਮਜ਼ ਨੂੰ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲਾਂ ਆਏ ਹੜ੍ਹਾਂ ਕਰਕੇ ਘੱਗਰ ਤੇ ਹੋਰਨਾਂ ਨਦੀਆਂ, ਨਾਲਿਆਂ ’ਚ ਬੰਨ੍ਹ ਟੁੱਟਣ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਤਾਜ਼ਾ ਸਥਿਤੀ ਦੀ ਰਿਪੋਰਟ ਸੌਂਪਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚੋਂ ਲੰਘਦੇ ਘੱਗਰ, ਟਾਂਗਰੀ, ਝੰਬੋ ਵਾਲੀ ਚੋਅ, ਸਰਹਿੰਦ ਚੋਅ, ਵੱਡੀ ਨਦੀ ਤੇ ਛੋਟੀ ਨਦੀ ਸਮੇਤ ਹੋਰ ਨਦੀਆਂ ਤੇ ਨਾਲ਼ਿਆਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕਰਨ ਦੀ ਕਾਰਵਾਈ ਕਰਨ ਲਈ ਅਗੇਤੇ ਯਤਨ ਆਰੰਭੇ ਜਾਣ। ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ, ਹੜ੍ਹ ਕੰਟਰੋਲ ਰੂਮ, ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ.ਡੀ.ਆਰ.ਐਫ, ਪੁਲੀਸ ਦਾ ਅੰਤਰ-ਏਜੰਸੀ ਤਾਲਮੇਲ ਅਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ ’ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਿਛਲੇ ਸਾਲਾਂ ’ਚ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਂਵਾਂ ਉਪਰ ਮੁੜ ਤੋਂ ਨਜ਼ਰਸਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਪੁੱਲਾਂ ਤੇ ਸੜਕਾਂ ਦੀ ਸੁਰੱਖਿਆ ਦੇ ਸਰਟੀਫਿਕੇਟ ਜਮ੍ਹਾਂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਪੁਲ਼ੀਆਂ, ਕਲਵਰਟ, ਸਾਈਫ਼ਨ, ਨਾਲ਼ਿਆਂ ਤੇ ਛੱਪੜਾਂ ਤੇ ਹੋਰ ਨਿਕਾਸੀ ਨਾਲਿਆਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ, ਜੇ.ਸੀ.ਬੀਜ਼, ਜੰਬੋ ਬੈਗ, ਹੜ੍ਹ ਦੀ ਸਥਿਤੀ ’ਚ ਨਾਗਰਿਕਾਂ ਤੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ’ਤੇ ਰੱਖੇ ਜਾਣ ਲਈ ਰਾਹਤ ਕੈਂਪਾਂ, ਬਚਾਅ ਕਾਰਜਾਂ, ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧਾਂ, ਖਾਣ-ਪੀਣ ਦਾ ਪ੍ਰਬੰਧ, ਮੈਡੀਕਲ ਟੀਮਾਂ ਤੇ ਦਵਾਈਆਂ, ਕਿਸ਼ਤੀਆਂ, ਲਾਈਫ ਜੈਕਟਾਂ, ਰੇਨਕੋਟ, ਛਤਰੀਆਂ ਤੇ ਹੋਰ ਮਹੱਤਵਪੂਰਨ ਵਸਤਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ।

ਪੱਬਰਾ ਜਲ ਸ਼ੁੱਧੀਕਰਨ ਪਲਾਂਟ ਦਾ ਦੌਰਾ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੱਬਰਾ ਵਿਖੇ ਲੱਗ ਰਹੇ ਨਹਿਰੀ ਪਾਣੀ ’ਤੇ ਆਧਾਰਤ ਪੀਣ ਵਾਲੇ ਪਾਣੀ ਦੇ ‘ਜਲ ਸ਼ੁੱਧੀਕਰਨ ਪਲਾਂਟ’ ਅਤੇ ਇਸ ਦੇ ਓਵਰ ਹੈੱਡ ਵਾਅਰ ਰੈਜੁਰਵਾਇਰ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਰਾਜਪੁਰਾ ਅਵਿਕੇਸ਼ ਗੁਪਤਾ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜੇ.ਐੱਸ. ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਾਜੈਕਟ ਉਦਘਾਟਨ ਲਈ ਤਿਆਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

Advertisement
×