ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਮੰਗਾਂ ਬਾਰੇ ਚਰਚਾ

ਡੈਮੋਕਰੈਟਿਕ ਟੀਚਰਜ਼ ਫ਼ਰੰਟ ਇਕਾਈ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਪਟਿਆਲਾ ਵਿੱਚ ਹੋਈ। ਮੀਟਿੰਗ ਵਿੱਚ ਅਧਿਆਪਕਾਂ ਦੇ ਵਿੱਤੀ ਤੇ ਵਿਭਾਗੀ ਮੰਗਾਂ ਬਾਰੇ ਚਰਚਾ ਕਰਨ ਤੋਂ ਬਾਅਦ 5 ਸਤੰਬਰ ਦੀ ਰੈਲੀ ਸਬੰਧੀ 19 ਤੋਂ 24 ਅਗਸਤ...
Advertisement

ਡੈਮੋਕਰੈਟਿਕ ਟੀਚਰਜ਼ ਫ਼ਰੰਟ ਇਕਾਈ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਪਟਿਆਲਾ ਵਿੱਚ ਹੋਈ। ਮੀਟਿੰਗ ਵਿੱਚ ਅਧਿਆਪਕਾਂ ਦੇ ਵਿੱਤੀ ਤੇ ਵਿਭਾਗੀ ਮੰਗਾਂ ਬਾਰੇ ਚਰਚਾ ਕਰਨ ਤੋਂ ਬਾਅਦ 5 ਸਤੰਬਰ ਦੀ ਰੈਲੀ ਸਬੰਧੀ 19 ਤੋਂ 24 ਅਗਸਤ ਤੱਕ ਬਲਾਕ ਮੀਟਿੰਗਾਂ ਕਰਕੇ ਤਿਆਰੀ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ । ਡੀਟੀਐੱਫ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ ਨੇ ਕਿਹਾ ਕਿ ਡੀਟੀਐੱਫ ਪੰਜਾਬ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਮੁਹਾਲੀ ਵਿੱਚ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿਉਂਕਿ ਅਧਿਆਪਕਾਂ ਦੀਆਂ ਪ੍ਰਮੁੱਖ ਵਿਭਾਗੀ ਮੰਗਾਂ, ਜਿਨ੍ਹਾਂ ’ਤੇ ਸਰਕਾਰ ਪੱਧਰ ਦੀਆਂ ਮੀਟਿੰਗਾਂ ਵਿੱਚ ਜਲਦ ਹੱਲ ਕਰਨ ਲਈ ਸਹਿਮਤੀ ਬਣੀ ਸੀ ਪਰ ਮਹੀਨੇ ਤੋਂ ਉਪਰ ਸਮਾਂ ਬੀਤ ਜਾਣ ਤੇ ਵੀ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਏ। ਇਸ ਮੌਕੇ ਹਰਦੀਪ ਟੋਡਰਪੁਰ, ਗੁਰਜੀਤ ਘੱਗਾ, ਕ੍ਰਿਸ਼ਨ ਚੌਹਾਨਕੇ, ਹਰਿੰਦਰ ਪਟਿਆਲਾ, ਰਾਮ ਸ਼ਰਨ, ਹਰਵਿੰਦਰ ਬੇਲੂਮਾਜਰਾ, ਜਗਜੀਤ ਸਿੰਘ ਜਟਾਣਾ, ਗੁਰਵਿੰਦਰ ਖੱਟੜਾ, ਭਜਨ ਸਿੰਘ ਤੇ ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Advertisement
Advertisement