DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ-ਚਰਚਾ

ਪੰਜਾਬੀ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਯੂਨੀਵਰਸਿਟੀ ਵਿਚਲੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਅਤੇ ਹੋਰ ਮਸਲਿਆਂ ਦੇ ਹੱਲ ਲਈ ਵਿਚਾਰ- ਚਰਚਾ ਕੀਤੀ ਗਈ।...

  • fb
  • twitter
  • whatsapp
  • whatsapp
featured-img featured-img
ਮੀਟਿੰਗ ’ਚ ਸ਼ਾਮਲ ਸੰਘ ਦੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਅਤੇ ਹੋਰ ਆਗੂ। -ਫੋਟੋ:ਭੰਗੂ
Advertisement

ਪੰਜਾਬੀ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਯੂਨੀਵਰਸਿਟੀ ਵਿਚਲੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਅਤੇ ਹੋਰ ਮਸਲਿਆਂ ਦੇ ਹੱਲ ਲਈ ਵਿਚਾਰ- ਚਰਚਾ ਕੀਤੀ ਗਈ। ਜਥੇਬੰਦੀ ਅਨੁਸਾਰ ਮੀਟਿੰਗ ’ਚ ਸ਼ਪਿੰਦਰ ਸਿੰਘ, ਗਗਨਦੀਪ ਸ਼ਰਮਾ, ਅਮਰਜੀਤ ਕੌਰ ਗਿੱਲ, ਜਗਤਾਰ ਸਿੰਘ ਭੁੱਲਰ, ਪਰਕਾਸ਼ ਧਾਲੀਵਾਲ, ਗੁਰਦੀਪ ਧਾਲੀਵਾਲ, ਮਨੋਜ ਭਾਂਬਰੀ ਅਤੇ ਹਰਦੀਪ ਸ਼ਰਮਾ ਆਦਿ ਮੁਲਾਜ਼ਮ ਆਗੂਆਂ ਨੇ ਸ਼ਿਰਕਤ ਕੀਤੀ। ਜਿਨ੍ਹਾਂ ਨੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ। ਇਸ ਮੌਕੇ ’ਤੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਨੇ ਹਾਜ਼ਰ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਂਦਾ ਕਿ ਕਰਮਚਾਰੀ ਸੰਘ ਵਲੋਂ ਸਹੁੰ ਚੁੱਕਦਿਆਂ ਹੀ ਮੁਲਾਜ਼ਮਾਂ ਨਾਲ ਸਬੰਧਤ ਉਨ੍ਹਾਂ ਮੰਗਾਂ ਦੀ ਪੂਰਤੀ ’ਤੇ ਜ਼ੋਰ ਦਿੰਦਿਆਂ ਮੰਗ ਪੱਤਰ ਵੀ ਦਿੱਤਾ ਗਿਆ ਪਰ ਪ੍ਰਸ਼ਾਸਨ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਨ੍ਹਾਂ ਮੰਗਾਂ ਵਿੱਚ ਤਨਖਾਹ ਦੀ ਤਰੀਕ ਤੈਅ ਕਰਨ, 10 ਸਾਲ ਤੋਂ ਵੱਧ ਦੀ ਸੇਵਾ ਨਿਭਾਅ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮੁਲਾਜ਼ਮਾਂ ਨੂੰ ਵਰਕਚਾਰਜ਼/ਐਡਹਾਕ ਵਜੋਂ ਪ੍ਰਮੋਟ ਜਾਂ ਰੈਗੂਲਰ ਕਰਨਾ, ਟਾਈਪ ਟੈਸਟ, ਟੈਕਨੀਕਲ ਕਰਮਚਾਰੀਆਂ ਦੀਆਂ ਤਰੱਕੀਆਂ, ਉਸਾਰੀ ਵਿਭਾਗ ਅਤੇ ਹਾਰਟੀਕਲਚਰ ਵਿਭਾਗ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਟੈਕਨੀਕਲ ਗ੍ਰੇਡ ਲਗਵਾਉਣਾ ਆਦਿ ਸ਼ਾਮਲ ਹਨ। ਬੁਲਾਰੇ ਦਾ ਕਹਿਣਾ ਸੀ ਕਿ ਹਾਜ਼ਰ ਨੁਮਾਇੰਦਿਆਂ ਨੇ ਸੰਘ ਨਾਲ ਸਹਿਮਤੀ ਪ੍ਰਗਟਾਉਂਦਿਆਂ ਸੰਘਰਸ਼ ਵਿੱਚ ਸਾਥ ਦੇਣ ਦਾ ਵਾਅਦਾ ਵੀ ਕੀਤਾ।

Advertisement
Advertisement
×