DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਕਸ਼ਾ ਪਾਸ ਕਰਨ ਦੀ ਪ੍ਰਕਿਰਿਆ ਸੁਖਾਲੀ ਕਰਨ ਬਾਰੇ ਚਰਚਾ

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਨਕਸ਼ਾ ਪਾਸ ਕਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਨਾਲ ਸਬੰਧਤ ਆਰਕੀਟੈਕਟਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਕਸ਼ਾ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਹੋਰ...

  • fb
  • twitter
  • whatsapp
  • whatsapp
Advertisement

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਨਕਸ਼ਾ ਪਾਸ ਕਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਨਾਲ ਸਬੰਧਤ ਆਰਕੀਟੈਕਟਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਕਸ਼ਾ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਹੋਰ ਸੁਚੱਜਾ ਅਤੇ ਤੇਜ਼ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਅਰ ਨੇ ਸਪੱਸ਼ਟ ਕੀਤਾ ਕਿ ਆਰਕੀਟੈਕਟਾਂ ਵਲੋਂ ਕੋਈ ਵੀ ਅਜਿਹਾ ਨਕਸ਼ਾ ਮਨਜ਼ੂਰ ਨਾ ਕੀਤਾ ਜਾਵੇ ਜੋ ਨਿਗਮ ਦੇ ਨਿਯਮਾਂ ਅਨੁਸਾਰ ਪਾਸ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਦਿਆਂ ਹੀ ਸ਼ਹਿਰ ਦਾ ਸੁਚੱਜਾ ਵਿਕਾਸ ਸੰਭਵ ਹੈ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹਰ ਕੇਸ ਨੂੰ ਗੰਭੀਰਤਾ ਨਾਲ ਵੇਖਿਆ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ। ਮੇਅਰ ਨੇ ਦੱਸਿਆ ਕਿ ਹੁਣ ਸਾਰੇ ਆਰਕੀਟੈਕਟਾਂ ਅਤੇ ਇੰਸਪੈਕਟਰਾਂ ਦੀ ਹਫ਼ਤਾਵਾਰੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਹਰੇਕ ਹਫ਼ਤੇ ਦੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਨਾਲ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਕਿਸੇ ਵੀ ਦੇਰੀ ਜਾਂ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੁਝ ਤਕਨੀਕੀ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ ਤਾਂ ਜੋ ਨਕਸ਼ਾ ਪਾਸ ਕਰਨ ਦੀ ਪ੍ਰਕਿਰਿਆ ਨੂੰ ਹੋਰ ਆਸਾਨ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

Advertisement
Advertisement
×