ਨੌਕਰੀ ਤੋਂ ਕੱਢੇ ਕਰੋਨਾ ਵਾਲੰਟੀਅਰਾਂ ਨੇ ਕੌਮੀ ਮਾਰਗ ’ਤੇ ਆਵਾਜਾਈ ਰੋਕੀ

ਸੇਵਾਵਾਂ ਬਹਾਲ ਕਰਨ ਦੀ ਮੰਗ; ਧਰਨੇ ’ਤੇ ਕੰਬਲ ਤੇ ਰਜ਼ਾਈਆਂ ਲੈ ਕੇ ਡਟੇ ਪ੍ਰਦਰਸ਼ਨਕਾਰੀ

ਨੌਕਰੀ ਤੋਂ ਕੱਢੇ ਕਰੋਨਾ ਵਾਲੰਟੀਅਰਾਂ ਨੇ ਕੌਮੀ ਮਾਰਗ ’ਤੇ ਆਵਾਜਾਈ ਰੋਕੀ

ਪਟਿਆਲਾ ਵਿੱਚ ਰਾਜਿੰਦਰਾ ਹਸਪਤਾਲ ਅੱਗੇ ਰਾਤ ਵੇਲੇ ਧਰਨੇ ’ਤੇ ਡਟੇ ਹੋਏ ਕਰੋਨਾ ਵਾਲੰਟੀਅਰ।

ਸਰਬਜੀਤ ਸਿੰਘ ਭੰਗੂ

ਪਟਿਆਲਾ, 3 ਦਸੰਬਰ

ਕੋਵਿਡ-19 ਮਹਾਮਾਰੀ ਦੌਰਾਨ ਭਰਤੀ ਕੀਤੇ ਕਰੋਨਾ ਵਾਲੰਟੀਅਰਾਂ ਨੂੰ ਨੌਕਰੀ ਤੋਂ ਕੱਢਣ ਦੇ ਰੋਸ ਵਜੋਂ ਸਿਹਤ ਮੁਲਾਜ਼ਮਾਂ ਨੇ ਅੱੱਜ ਇੱਥੋਂ ਦੇ ਰਾਜਿੰਦਰਾ ਹਸਪਤਾਲ ਅੱਗੇ ਧਰਨਾ ਲਾ ਕੇ ਕੌਮੀ ਮਾਰਗ ਜਾਮ ਕਰ ਦਿੱਤਾ। ਦੁਪਹਿਰੇ ਸ਼ੁਰੂ ਕੀਤਾ ਇਹ ਧਰਨਾ ਰਾਤੀ ਸਾਢੇ 9 ਵਜੇ ਵੀ ਜਾਰੀ ਸੀ ਅਤੇ ਉਹ ਰਜ਼ਾਈਆਂ ਤੇ ਕੰਬਲ ਲੈ ਕੇ ਸੜਕ ’ਤੇ ਡਟੇ ਹੋਏ ਸਨ।

ਇਸ ਦੌਰਾਨ ਸਿਹਤ ਮੁਲਾਜ਼ਮਾਂ ਨੇ ਦੋਵੇਂ ਸੜਕਾਂ ਜਾਮ ਕਰ ਦਿੱਤੀਆਂ, ਜਿਸ ਕਾਰਨ ਵਾਹਨਾਂ ਚਾਲਕਾਂ ਦੀ ਦਿੱਕਤਾਂ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਬਦਲਵੇਂ ਰੂਟਾਂ ਦਾ ਪ੍ਰਬੰਧ ਕਰਨਾ ਪਿਆ। ਜ਼ਿਕਰਯੋਗ ਹੈ ਕਿ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ ਸਥਿਤ ਗੌਰਮਿੰਟ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ’ਚ ਭਰਤੀ ਕੀਤੇ ਗਏ ਸਿਹਤ ਮੁਲਾਜ਼ਮਾਂ ਵਿੱਚੋਂ ਡੇਢ ਹਜ਼ਾਰ ਤੋਂ ਵੀ ਵੱਧ ਨੂੰ ਦੋ ਮਹੀਨੇ ਪਹਿਲਾਂ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ, ਜਿਸ ਖ਼ਿਲਾਫ਼ ਦੋ ਮਹੀਨਿਆਂ ਤੋਂ ਸਿਹਤ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਸਿਹਤ ਮੁਲਾਜ਼ਮਾਂ ਦੇ ਸੰਘਰਸ਼ ਦੀ ਅਗਵਾਈ ਗਗਨਦੀਪ ਕੌਰ ਸਰਹਿੰਦ, ਗਗਨਦੀਪ ਕੌਰ, ਬਿਮਲਾ ਰਾਣੀ, ਰਿੰਕੇਸ਼ ਕੁਮਾਰ ਅਤੇ ਸੁਨੈਨਾ ਆਦਿ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੌਤ ਦੇ ਮੂੰਹ ’ਚ ਰਹਿ ਕੇ ਦਿਨ-ਰਾਤ ਸੇਵਾਵਾਂ ਨਿਭਾਈਆਂ, ਪਰ ਸਰਕਾਰ ਨੇ ਹੁਣ ਕਰੋਨਾ ਦਾ ਕਹਿਰ ਘੱਟ ਹੋਣ ’ਤੇ ਸਿਹਤ ਮੁਲਾਜ਼ਮਾਂ ਨੂੰ 30 ਸਤੰਬਰ 2021 ਨੂੰ ਵਿਹਲੇ ਕਰ ਕੇ ਘਰਾਂ ਨੂੰ ਤੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮਹਿਕਮੇ ਦੇ ਮੰਤਰੀ ਰਾਜ ਕੁਮਾਰ ਵੇਰਕਾ ਨੇ ਰਾਜਿੰਦਰਾ ਹਸਪਤਾਲ ਵਿੱਚ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਵਾਲੇ ਦਿਨ ਮੁਲਾਜ਼ਮਾਂ ਦੀਆਂ ਸੇਵਾਵਾਂ ਛੇਤੀ ਬਹਾਲ ਕਰਨ ਦਾ ਭਰੋਸਾ ਵੀ ਦਿੱਤਾ ਸੀ। ਪਰ ਹਫਤੇ ਮਗਰੋਂ ਕਾਰਵਾਈ ਨਾ ਹੋਣ ’ਤੇ ਸਿਹਤ ਮੁਲਾਜ਼ਮਾਂ ਨੂੰ ਮਜਬੂਰਨ ਅੱਜ ਬਠਿੰਡਾ ਰੋਡ ’ਤੇ ਧਰਨਾ ਲਾਉਣ ਪਿਆ। ਦੱਸਣਯੋਗ ਹੈ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮੰਤਰੀ ਨਾਲ 7 ਦਸੰਬਰ ਲਈ ਮੀਟਿੰਗ ਮੁਕੱਰਰ ਕਰਵਾਈ ਜਾ ਰਹੀ ਹੈ, ਪਰ ਉਹ ਇਹ ਮੀਟਿੰੰਗ ਚਾਰ ਦਸੰਬਰ ਲਈ ਤੈਅ ਕਰਨ ’ਤੇ ਅੜੇ ਹੋਏ ਹਨ। ਇਸ ਮੌਕੇ ਹੋਰਨਾਂ ਆਗੂਆਂ ਨੇ ਕਿਹਾ ਕਿ ਸੇਵਾਵਾਂ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ।

ਕੱਚੇ ਅਧਿਆਪਕਾਂ ਨਾਲ ਧਰਨੇ ’ਤੇ ਬੈਠੇ ‘ਆਪ’ ਵਾਲੰਟੀਅਰ

ਐਸ.ਏ.ਐਸ. ਨਗਰ (ਪੱਤਰ ਪ੍ਰੇਰਕ): ਕੱਚੇ ਅਧਿਆਪਕ ਯੂਨੀਅਨ ਪੰਜਾਬ ਤੇ ਸਿੱਖਿਆ ਪ੍ਰੋਵਾਈਡਰ ਸਣੇ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਹਰਪ੍ਰੀਤ ਕੌਰ ਜਲੰਧਰ ਸਣੇ ਹੋਰਨਾਂ ਆਗੂਆਂ ਦੀ ਸਾਂਝੀ ਅਗਵਾਈ ਹੇਠ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਹੈ। ਆਮ ਆਦਮੀ ਪਾਰਟੀ (ਕਿਸਾਨ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਆਪਣੇ ਧੜੇ ਦੇ ਵਾਲੰਟੀਅਰਾਂ ਨਾਲ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਤੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All