ਹੜ੍ਹ ਪ੍ਰਭਾਵਿਤ ਖੇਤਰ ਲਈ ਰਾਹਤ ਸਮੱਗਰੀ ਰਵਾਨਾ
ਖੇਤਰੀ ਪ੍ਰਤੀਨਿਧ ਪਟਿਆਲਾ, 26 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਦਿੱਲੀ ਦੀ ਟੀਮ ਵੱਲੋਂ ਸਾਂਝੇ ਉਪਰਾਲੇ ਨਾਲ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਰਵਾਨਾ ਕੀਤੀਆਂ। ਗੁਰਦੁਆਰਾ ਮੈਨੇਜਰ ਕਰਨੈਲ ਸਿੰਘ...
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 26 ਜੁਲਾਈ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਦਿੱਲੀ ਦੀ ਟੀਮ ਵੱਲੋਂ ਸਾਂਝੇ ਉਪਰਾਲੇ ਨਾਲ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਰਵਾਨਾ ਕੀਤੀਆਂ। ਗੁਰਦੁਆਰਾ ਮੈਨੇਜਰ ਕਰਨੈਲ ਸਿੰਘ ਵਿਰਕ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਿਥੇ ਸ਼੍ਰੋਮਣੀ ਕਮੇਟੀ ਪਹੁੰਚ ਕਰ ਰਹੀ ਹੈ, ਉਥੇ ਹੀ ਹੋਰ ਸੰਸਥਾਵਾਂ ਤੇ ਸਭਾਵਾਂ ਵੀ ਸਹਿਯੋਗ ਕਰ ਰਹੀਆਂ ਹਨ। ਉਨ੍ਹਾਂ ਨੇ ਸਰਬੱਤ ਦਾ ਭਲਾ ਦਿੱਲੀ ਟੀਮ ਦਾ ਸਨਮਾਨ ਵੀ ਕੀਤਾ। ਇਸ ਮੌਕੇ ਲਖਵੀਰ ਸਿੰਘ ਲੌਟ, ਅਕਾਲੀ ਆਗੂ ਜਗਜੀਤ ਸਿੰਘ ਕੋਹਲੀ, ਸਰਬੱਤ ਦਾ ਭਲਾ ਟੀਮ ਦੇ ਪ੍ਰਧਾਨ ਕਬੀਰ ਸਿੰਘ, ਮਨਮੋਹਨ ਸਿੰਘ ਆਦਿ ਮੌਜੂਦ ਸਨ।
Advertisement
×