ਪਟਿਆਲਾ: ਪਟਿਆਲਾ ਕੋਆਰਪੇਟਿਵ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਕਰੈਡਿਟ ਆਊਟਰੀਚ ਪ੍ਰੋਗਰਾਮ ਤਹਿਤ ਕੀਤੇ ਗਏ ਪ੍ਰੋਗਰਾਮ ਵਿਚ 52 ਲੱਖ ਰੁਪਏ ਦੇ ਕਰਜ਼ੇ ਵੰਡੇ ਗਏ। ਬੈਂਕ ਦੇ ਬੁਲਾਰੇ ਨੇ ਦੱਸਿਆ ਕਿ ਕੈਂਪ ਵਿਚ ਲੀਡ ਜ਼ਿਲ੍ਹਾ ਮੈਨੇਜਰ ਪ੍ਰਿਤਪਾਲ ਸਿੰਘ ਆਨੰਦ, ਚੀਫ ਮੈਨੇਜਰ ਚੰਚਲ, ਰਵਿੰਦਰ ਪਾਲ ਸਿੰਘ ਬਰਾਂਚ ਮੈਨੇਜਰ, ਸੰਜੈ ਸਿੰਘ ਮੈਨੇਜਰ ਅਤੇ ਕੋਆਪਰੇਟਿਵ ਬੈਂਕ ਦੇ ਮੈਨੇਜਰ ਅਮਰੀਕ ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਲੀਡ ਬੈਂਕ ਮੈਨੇਜਰ ਨੇ ਗਾਹਕਾਂ ਨੂੰ ਬੈਂਕ ਦੀਆਂ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ। -ਖੇਤਰੀ ਪ੍ਰਤੀਨਿਧ