ਰਾਜਪੁਰਾ (ਪੱਤਰ ਪ੍ਰੇਰਕ): ਇਥੋਂ ਦੇ ਕੇਂਦਰੀ ਗੁਰਦੁਆਰਾ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖਰੇਖ ਵਿੱਚ ਜੰਗਲਾਤ ਵਿਭਾਗ ਦੇ ਰੇਂਜ ਅਫਸਰ ਗੁਰਿੰਦਰ ਸਿੰਘ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ 300 ਫਲਦਾਰ ਅਤੇ ਛਾਂਦਾਰ ਬੂਟੇ ਵੰਡੇ ਗਏ। ਇਸ ਮੌਕੇ ਭਾਈ ਅਬਰਿੰਦਰ ਸਿੰਘ ਕੰਗ ਨੇ ਕਿਹਾ ਕਿ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਕਾਰਨ ਮਨੁੱਖ ਨੂੰ ਆਕਸੀਜਨ ਦੀ ਪੈਦਾ ਹੋ ਰਹੀ ਘਾਟ ਕਾਰਨ ਮਨੁੱਖ ਨੂੰ ਸਾਹ ਲੈਣਾ ਔਖਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਦੂਸ਼ਿਤ ਵਾਤਾਵਰਣ ਦੇ ਪ੍ਰਭਾਵ ਕਾਰਨ ਲੋਕ ਗੰਭੀਰ ਬਿਮਾਰੀਆਂ ਦੀ ਗਿਰਫਤ ਵਿੱਚ ਆ ਰਹੇ ਹਨ। ਇਸ ਮੌਕੇ ਸਾਬਕਾ ਕੌਂਸਲਰ ਕਰਨਬੀਰ ਸਿੰਘ ਕੰਗ, ਮਨਜੀਤ ਸਿੰਘ ਘੁੰਮਾਣਾ, ਗੁਰਦੇਵ ਸਿੰਘ ਢਿੱਲੋਂ, ਕਿਰਪਾਲ ਸਿੰਘ ਭੰਗੂ, ਗੁਰਦੀਪ ਸਿੰਘ ਸਮੇਤ ਹੋਰ ਮੌਜੂਦ ਸਨ।