ਪੱਤਰ ਪ੍ਰੇਰਕ
ਰਾਜਪੁਰਾ, 7 ਦਸੰਬਰ
ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਨੇ ਐੱਸਓਐੱਸ ਬਾਲ ਪਿੰਡ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਨਿਰੀਖ਼ਣ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਪਾਸੋਂ ਉਨ੍ਹਾਂ ਦੇ ਰਹਿਣ ਸਹਿਣ, ਪੜ੍ਹਾਈ ਅਤੇ ਕਿਸੇ ਵੀ ਮੁਸ਼ਕਲ ਸਬੰਧੀ ਖੁਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਚਿਲਡਰਨ ਹੋਮ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।