DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਲ੍ਹਾ ਚੇਅਰਮੈਨ ਦੀ ਵਪਾਰੀਆਂ ਨਾਲ ਮੀਟਿੰਗ

ਸਮੱਸਿਆਵਾਂ ਦੇ ਹੱਲ ਲੲੀ ਵਿਚਾਰ-ਵਟਾਂਦਰਾ ਕੀਤਾ; ਕੲੀ ਮੁਸ਼ਕਲਾਂ ਦਾ ਮੌਕੇ ’ਤੇ ਨਿਬੇਡ਼ਾ

  • fb
  • twitter
  • whatsapp
  • whatsapp
featured-img featured-img
ਵਪਾਰੀਆਂ ਨੂੰ ਮਿਲਦੇ ਹੋਏ ਜ਼ਿਲ੍ਹਾ ਚੇਅਰਮੈਨ ਵਿਨੋਦ ਸਿੰਗਲਾ ਅਤੇ ਹੋਰ। -ਫੋਟੋ: ਭੰਗੂ
Advertisement

ਪਟਿਆਲਾ ਸ਼ਹਿਰ ਵਿੱਚ ਪੰਜਾਬ ਵਪਾਰ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਹਲਕਾ ਪਟਿਆਲਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਲਾ ਚੌਕ, ਗੁੜ ਮੰਡੀ ਅਤੇ ਸਰਹੰਦੀ ਬਾਜ਼ਾਰ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਲਕਾ ਕਮਿਸ਼ਨ ਮੈਂਬਰ ਨਰੇਸ਼ ਵਰਮਾ ਅਤੇ ਇਸ਼ਟਪਾਲ ਸਿੰਘ ਵੀ ਮੌਜੂਦ ਰਹੇ। ਵਪਾਰੀਆਂ ਵੱਲੋਂ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਵਿੱਚ ਟ੍ਰੈਫਿਕ ਪ੍ਰਬੰਧਨ, ਸਫਾਈ, ਪਾਰਕਿੰਗ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮਸਲੇ ਸ਼ਾਮਲ ਸਨ। ਅਧਿਕਾਰੀਆਂ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਕੁਝ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਚੇਅਰਮੈਨਾਂ ਨੇ ਕਿਹਾ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਵਪਾਰੀਆ ਨੂੰ ਭਰੋਸਾ ਦਿੱਤਾ ਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਹੱਲ ਵੀ ਜਲਦ ਕੀਤਾ ਜਾਵੇਗਾ ਤਾਂ ਜੋ ਇਲਾਕੇ ’ੱਚ ਵਪਾਰਕ ਗਤੀਵਿਧੀਆਂ ਸੁਚਾਰੂ ਢੰਗ ਨਾਲ ਜਾਰੀ ਰਹਿ ਸਕਣ।

Advertisement
Advertisement
×