ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪਰਿਸ਼ਦ ਚੋਣਾਂ: ਦੂਜੇ ਦਿਨ 43 ਨਾਮਜ਼ਦਗੀਆਂ ਦਾਖ਼ਲ

14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 23 ਜ਼ੋਨਾਂ ਅਤੇ 10 ਬਲਾਕ ਸਮਿਤੀਆਂ ਦੇ 184 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਕੁੱਲ 43 ਨਾਮਜ਼ਦਗੀਆਂ ਆਈਆਂ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ...
Advertisement
14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 23 ਜ਼ੋਨਾਂ ਅਤੇ 10 ਬਲਾਕ ਸਮਿਤੀਆਂ ਦੇ 184 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਕੁੱਲ 43 ਨਾਮਜ਼ਦਗੀਆਂ ਆਈਆਂ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਏ ਡੀ ਸੀ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਕੋਲ ਅੱਜ ਦੂਜੇ ਦਿਨ 9 ਨਾਮਜ਼ਦਗੀਆਂ ਦਾਖਲ ਹੋਈਆਂ ਹਨ ਜਦੋਂ ਕਿ ਬਲਾਕ ਸਮਿਤੀ ਲਈ 34 ਨਾਮਜ਼ਦਗੀ ਪੱਤਰ ਦਾਖਲ ਹੋਏ। ਇਨ੍ਹਾਂ ਵਿੱਚੋਂ ਬਲਾਕ ਸਮਿਤੀ ਪਟਿਆਲਾ ਦਿਹਾਤੀ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਵਨੀਤ ਸਿੰਗਲਾ ਕੋਲ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਜਮ੍ਹਾਂ ਕਰਵਾਏ। ਇਸੇ ਤਰ੍ਹਾਂ ਘਨੌਰ ਬਲਾਕ ਸਮਿਤੀ ਲਈ ਰਿਟਰਨਿੰਗ ਅਫ਼ਸਰ ਧਰਮਵੀਰ ਕਮਲ ਕੋਲ 19 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਇਸ ਤੋਂ ਇਲਾਵਾ ਸ਼ੰਭੂ ਕਲਾਂ ਬਲਾਕ ਸਮਿਤੀ ਲਈ ਰਿਟਰਨਿੰਗ ਅਫ਼ਸਰ ਬੀ ਐਮ ਐਲ ਦੇ ਕਾਰਜਕਾਰੀ ਇੰਜਨੀਅਰ ਗੁਰਸ਼ਰਨ ਸਿੰਘ ਵਿਰਕ ਕੋਲ 8 ਨਾਮਜ਼ਦਗੀਆਂ ਪੱਤਰ ਦਾਖਲ ਕਰਵਾਏ ਗਏ ਹਨ।

 

Advertisement

Advertisement
Show comments