ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਮੁਕਾਬਲੇ
ਭਾਸ਼ਾ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ। ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਵਿੱਚ ਖੇਤਰੀ ਟ੍ਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਦੇ ਸੰਦੀਪ ਨਾਗਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਲੇਖ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਜਸ਼ਨਦੀਪ ਸਿੰਘ ਅਲੂਣਾ ਸਕੂਲ, ਦੂਜਾ ਸਥਾਨ ਭਵਨ ਭੂਸ਼ਨ ਅਵਰ ਲੇਡੀ ਫਾਤਿਮਾ ਕਾਨਵੈਂਟ ਸਕੂਲ ਅਤੇ ਤੀਜਾ ਸਥਾਨ ਪਰੀਨਾਜ਼ ਅਵਰ ਲੇਡੀ ਫਾਤਿਮਾ ਕਾਨਵੈਂਟ ਸਕੂਲ ਨੇ ਪ੍ਰਾਪਤ ਕੀਤਾ। ਕਹਾਣੀ ਮੁਕਾਬਲੇ ਵਿੱਚ ਪਹਿਲਾ ਸਥਾਨ ਅਲੀਜ਼ਾ ਸਿਉਣਾ ਸਕੂਲ, ਦੂਜਾ ਸਥਾਨ ਹਰਪ੍ਰੀਤ ਕੌਰ ਵਜੀਦਪੁਰ ਸਕੂਲ ਅਤੇ ਤੀਜਾ ਸਥਾਨ ਐਂਜਲ ਚਪੜ ਸਕੂਲ ਨੇ ਹਾਸਲ ਕੀਤਾ। ਕਵਿਤਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਕਿਰਨਜੋਤ ਕੌਰ ਸਿਵਲ ਲਾਈਨਜ਼ ਸਕੂਲ ਪਟਿਆਲਾ, ਦੂਜਾ ਸਥਾਨ ਜਸਮੀਤ ਕੌਰ, (ਲੜਕੀਆਂ) ਨਾਭਾ ਸਕੂਲ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਸਨੌਰ ਕੰਨਿਆ ਸਕੂਲ ਨੇ ਹਾਸਲ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਤਨਵੀਰ ਕੌਰ, ਬੁੱਢਾ ਦਲ ਪਬਲਿਕ ਸਕੂਲ ਪਟਿਆਲਾ, ਦੂਜਾ ਸਥਾਨ ਏਕਮਜੋਤ ਸਿੰਘ, ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੜ ਅਤੇ ਤੀਜਾ ਸਥਾਨ ਹਰਗੁਨ ਪ੍ਰੀਤ ਕੌਰ ਅਕਾਲ ਅਕੈਡਮੀ ਰੀਠਖੇੜੀ ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ’ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਸਮਾਗਮ ਦੀ ਸਫਲਤਾ ਲਈ ਡਾ. ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਨਵਨੀਤ ਕੌਰ, ਹਰਦੀਪ ਕੌਰ ਅਤੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
