ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸ਼ੁਰੂ
ਪਹਿਲੇ ਦਿਨ ਬਾਸਕਟਬਾਲ ਦੇ ਮੁਕਾਬਲੇ
Advertisement
ਪਟਿਆਲਾ ਵਿੱਚ ਅੱਜ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੰਜੀਵ ਸ਼ਰਮਾ, ਡੀਈਓ ਡਾ. ਰਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਹਰਮਨਦੀਪ ਕੌਰ ਦੀ ਅਗਵਾਈ ਹੇਠ 10 ਸਤੰਬਰ ਤੱਕ ਚੱਲਣ ਵਾਲੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼ ਅੱਜ ਪੋਲੋ ਗਰਾਊਂਡ ਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਅੰਡਰ-14 ਲੜਕੀਆਂ ਰਾਜਪੁਰਾ ਤੇ ਸਮਾਣਾ ਅਤੇ ਅੰਡਰ-17 ਨਾਭਾ ਤੇ ਭਾਦਸੋਂ ਵਿਚਕਾਰ ਖੇਡਿਆ ਗਿਆ। ਲੜਕੀਆਂ ਦੇ ਵੁਸ਼ੂ ਅਤੇ ਬਾਕਸਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਕੋਚ ਅਮਰਜੋਤ ਸਿੰਘ, ਅਮਰਿੰਦਰ ਸਿੰਘ ਬਾਬਾ, ਸ਼ਸ਼ੀ ਮਾਨ, ਦਵਿੰਦਰ ਸਿੰਘ, ਤਰਸੇਮ ਸਿੰਘ ਅਤੇ ਗੁਰਪ੍ਰੀਤ ਸਿੰਘ ਟਿਵਾਣਾ ਹਾਜ਼ਰ ਸਨ।
Advertisement
Advertisement