ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਸਕੂਲ ਖੇਡਾਂ: ਕ੍ਰਿਕਟ ’ਚ ਪਟਿਆਲਾ ਜ਼ੋਨ-1 ਨੇ ਸੋਨ ਤਗ਼ਮਾ ਜਿੱਤਿਆ

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਪਟਿਆਲਾ ਦੀ ਅਗਵਾਈ ਵਿਚ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਡਰ 19 ਲੜਕਿਆਂ ਦੇ...
ਜੇਤੂ ਟੀਮ ਪਟਿਆਲਾ-1 ਦਾ ਸਨਮਾਨ ਕਰਦੇ ਹੋਏ ਅਧਿਕਾਰੀ। -ਫੋਟੋ: ਅਕੀਦਾ
Advertisement
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਪਟਿਆਲਾ ਦੀ ਅਗਵਾਈ ਵਿਚ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਡਰ 19 ਲੜਕਿਆਂ ਦੇ ਕ੍ਰਿਕਟ ਮੁਕਾਬਲੇ ਸੇਂਟ ਜੇਵੀਅਰ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਫਾਈਨਲ ਮੈਚ ਵਿੱਚ ਪਟਿਆਲਾ -1 ਨੇ ਪਟਿਆਲਾ-2 ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਪਟਿਆਲਾ- 2 ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਹਾਰਡ ਲਾਈਨ ਦਾ ਮੈਚ ਪਟਿਆਲਾ 3 ਜ਼ੋਨ ਨੇ ਘਨੌਰ ਜ਼ੋਨ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਦੇ ਡਾਇਰੈਕਟਰ ਬਲਜੀਤ ਸਿੰਘ ਧਾਲੀਵਾਲ ਤੇ ਗੁਰਪ੍ਰੀਤ ਕੌਰ ਧਾਲੀਵਾਲ ਨੇ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਕਰਵਾਉਣ ਵਿੱਚ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਖੇਡ ਕਨਵੀਨਰ ਜੱਗਾ ਸਿੰਘ ਪ੍ਰਿੰਸੀਪਲ ਕਪੂਰੀ, ਸਿੰਮੀ ਗਿੱਲ ਪ੍ਰਿੰਸੀਪਲ ਸੇਂਟ ਜੇਵੀਅਰ ਇੰਟਰਨੈਸ਼ਨਲ ਸਕੂਲ, ਸ਼ਸ਼ੀ ਮਾਨ ਜ਼ੋਨਲ ਸਕੱਤਰ ਪਟਿਆਲਾ 3, ਅਮਨਿੰਦਰ ਸਿੰਘ ਬਾਬਾ ਜ਼ੋਨਲ ਸਕੱਤਰ ਪਟਿਆਲਾ -1,ਹਰੀਸ਼ ਸਿੰਘ ਰਾਵਤ, ਸਤਵਿੰਦਰ ਸਿੰਘ ਚੀਮਾ, ਤੇਜਿੰਦਰ ਸਿੰਘ ਤੇਜ਼ੀ ਥਾਣੇਦਾਰ, ਸੁਰਿੰਦਰਪਾਲ ਸਿੰਘ ਐੱਸਪੀ ਅਤੇ ਪ੍ਰਿਤਪਾਲ ਸਿੰਘ ਹਾਜ਼ਰ ਸਨ।

Advertisement

Advertisement
Show comments