DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਟਾਸਕ ਕੋਰਸ ਵੱਲੋਂ 53 ਥਾਈਂ ਛਾਪੇ

ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ’ਤੇ ਕੀਤੀ ਜਾਵੇਗੀ ਪੁਲੀਸ ਕਾਰਵਾਈ: ਏਡੀਸੀ
  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਏਡੀਸੀ।
Advertisement
ਸਰਬਜੀਤ ਸਿੰਘ ਭੰੰਗੂ

ਪਟਿਆਲਾ, 24 ਮਾਰਚ

Advertisement

ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ’ਤੇ ਬਣਾਈ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ, ਸਹਾਇਕ ਕਮਿਸ਼ਨਰ ਲੇਬਰ ਜਸਬੀਰ ਸਿੰਘ ਖਰੌਡ ਸਮੇਤ ਪੁਲੀਸ, ਉਦਯੋਗ, ਸਿੱਖਿਆ, ਸਿਹਤ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਨੁਮਾਇੰਦੇ ਮੌਜੂਦ ਸਨ।

ਈਸ਼ਾ ਸਿੰਗਲ ਨੇ ਮੀਟਿੰਗ ਦੌਰਾਨ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ’ਤੇ 76 ਜੇ.ਜੇ. ਐਕਟ ਤਹਿਤ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਨਵਰੀ ਤੋਂ ਮਾਰਚ ਤੱਕ ਜ਼ਿਲ੍ਹਾ ਟਾਸਕ ਫੋਰਸ ਵੱਲੋਂ 53 ਥਾਵਾਂ ’ਤੇ ਛਾਪੇ ਮਾਰੇ ਗਏ ਹਨ ਤੇ ਚਾਰ ਬੱਚਿਆਂ ਨੂੰ ਬਚਾ ਕੇ ਚਿਲਡਰਨ ਹੋਮ ਪਹੁੰਚਾਉਣ ਸਮੇਤ ਇੱਕ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬਾਲ ਮਜ਼ਦੂਰੀ ਦੀ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਰੂਰੀ ਹੈ ਕਿ ਬੱਚਿਆ ਦੀ ਸੁਰੱਖਿਆ ਲਈ ਬਣਾਏ ਕਾਨੂੰਨਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਜ਼ਿੰਮੇਵਾਰੀ ਹੈ ਤੇ ਇਸ ਵਿੱਚ ਸ਼ਾਮਲ ਹਰ ਵਿਭਾਗ ਬੱਚਿਆਂ ਦੇ ਹੱਕਾਂ ਦੀ ਰਾਖੀ ਲਈ ਕੰਮ ਕਰੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਆਏ ਪੀ.ਐੱਲ.ਵੀ. ਗੁਰਕੀਰਤ ਸਿੰਘ ਨੇ ਦੱਸਿਆ ਕਿ ਡੀਐੱਲਐੱਸਏ ਵੱਲੋਂ ਜਨਵਰੀ ਤੋਂ ਹੁਣ ਤੱਕ ਸਕੂਲਾਂ, ਕਾਲਜਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ 200 ਤੋਂ ਵੱਧ ਸੈਮੀਨਾਰ ਲਾਏ ਗਏ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਛਾਪੇ ਮਾਰੇ ਜਾਂਦੇ ਹਨ ਤੇ ਹੈਲਪਲਾਈਨ ਨੰਬਰ 1098 ’ਤੇ ਆਈਆਂ ਕਾਲਾਂ ਦਾ ਨਿਪਟਾਰਾ ਵੀ ਸਮਾਂਬੱਧ ਕੀਤਾ ਜਾਂਦਾ ਹੈ।

Advertisement
×