ਪੱਤਰ ਪ੍ਰੇਰਕ
ਘਨੌਰ, 23 ਦਸੰਬਰ
ਵਿਧਾਨ ਸਭਾ ਹਲਕਾ ਘਨੌਰ ਦੇ ਪਿੰਡ ਖੈਰਪੁਰ ਜੱਟਾਂ ਅਤੇ ਜੱਖੜਾਂ ਵਿੱਚ ਕਾਂਗਰਸ ਨੂੰ ਸਿਆਸੀ ਝਟਕਾ ਲੱਗਿਆ। ਕਾਂਗਰਸ ਜਾਟ ਮਹਾਂਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਤੇ ਬਲਵੀਰ ਸਿੰਘ ਅਤੇ ਪਿੰਡ ਜੱਖੜਾਂ ਵਿੱਚ ਰਾਜ ਕੁਮਾਰ, ਸ਼ਮਸ਼ੇਰ ਸਿੰਘ ਅਤੇ ਕਰਨੈਲ ਸਿੰਘ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਸਾਰੇ ਵਰਕਰਾਂ ਦਾ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿਰਪਾਓ ਪਾ ਕੇ ਸਨਮਾਨ ਕੀਤਾ।
ਸ੍ਰੀ ਚੰਦੂਮਾਜਰਾ ਨੇ ਆਖਿਆ ਕਿ ਕਾਂਗਰਸ ਦੇ ਲਾਰਿਆਂ ਤੋਂ ਤੰਗ ਹਲਕੇ ਦੇ ਲੋਕ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਬਸਪਾ ਦੇ ਸੂਬਾਈ ਜਨਰਲ ਸਕੱਤਰ ਬਲਦੇਵ ਸਿੰਘ ਮਹਿਰਾ, ਨਰਦੇਵ ਸਿੰਘ ਆਕੜੀ, ਜਸਵਿੰਦਰ ਸਿੰਘ ਆਦਿ ਨੇ ਵਿਚਾਰ ਪ੍ਰਗਟ ਕੀਤੇ।
ਸਾਬਕਾ ਅਕਾਲੀ ਸਰਪੰਚ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ
ਘੱਗਾ (ਪੱਤਰ ਪ੍ਰੇਰਕ): ਹਲਕਾ ਸ਼ੁਤਰਾਣਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਡਰੋਲੀ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਬਾਜ਼ੀਗਰ ਨੇ ਸਿਰੋਪਾ ਪਾ ਕੇ ਕੁਲਵੰਤ ਸਿੰਘ ਦਾ ਸਨਮਾਨ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੋਮਲਪ੍ਰੀਤ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਮੁਖਤਿਆਰ ਸਿੰਘ, ਗਗਨਦੀਪ ਸਿੰਘ, ਅਮਨਿੰਦਰ ਸਿੰਘ ਤੇ ਅਮਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।