ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਿਵੀਜ਼ਨ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦਾ ਜਾਇਜ਼ਾ

ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਘਨੌਰ ਦੇ ਘੱਗਰ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐੱਸਡੀਐੱਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ...
Advertisement

ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਘਨੌਰ ਦੇ ਘੱਗਰ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐੱਸਡੀਐੱਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਥਿਤੀ ਨਿਯੰਤਰਨ ਹੇਠ ਹੈ ਅਤੇ ਪ੍ਰਸ਼ਾਸਨ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੈ। ਵਿਨੇ ਬੁਲਾਨੀ ਨੇ ਕਿਹਾ ਕਿ ਘੱਗਰ ਦੇ ਕੈਚਮੈਂਟ ਖੇਤਰ ‘ਚ ਪਏ ਮੀਂਹ ਕਰਕੇ ਨਦੀਆਂ ‘ਚ ਪਾਣੀ ਵਧ ਗਿਆ ਹੈ ਜੋ ਕਿ ਘਨੌਰ ਦੇ ਕਈ ਪਿੰਡਾਂ ਵਿੱਚ ਘੱਗਰ ਦੇ ਕਿਨਾਰੇ ਟੱਪ ਕੇ ਪਾਣੀ ਖੇਤਾਂ ਵਿੱਚ ਫੈਲ ਗਿਆ ਹੈ ਪਰੰਤੂ ਆਬਾਦੀ ਤੱਕ ਨਹੀਂ ਗਿਆ।

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਿਸੇ ਜਗ੍ਹਾ ਪਾਣੀ ਦੇ ਦਬਾਅ ਕਰਕੇ ਘੱਗਰ ਨਦੀ ਵਿਚ ਪਾੜ ਪੈ ਜਾਂਦਾ ਹੈ ਤਾਂ ਸਥਿਤੀ ਗੰਭੀਰ ਵੀ ਹੋ ਸਕਦੀ ਹੈ, ਇਸ ਲਈ ਸਥਾਨਕ ਵਸਨੀਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।

Advertisement

Advertisement
Show comments