ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸਵੇਰ ਦੀ ਸਭਾ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਵੱਲੋਂ ਮਾਂ ਸਰਸਵਤੀ ਅਤੇ ਮਾਤਾ ਲਕਸ਼ਮੀ ਦੀ ਪੂਜਾ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਨੂੰ ਸਮਰਪਿਤ...
Advertisement
ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸਵੇਰ ਦੀ ਸਭਾ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਵੱਲੋਂ ਮਾਂ ਸਰਸਵਤੀ ਅਤੇ ਮਾਤਾ ਲਕਸ਼ਮੀ ਦੀ ਪੂਜਾ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਕੀਤਾ। ਵਿਦਿਆਰਥੀਆਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਾਥੀ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕੀਤਾ। ਸਕੂਲ ਵਿੱਚ ਇਸ ਮੌਕੇ ਕਈ ਰਚਨਾਤਮਕ ਗਤੀਵਿਧੀਆਂ ਜਿਵੇਂ ਦੀਵੇ ਡੈਕੋਰੇਸ਼ਨ, ਲੈਂਪ ਮੇਕਿੰਗ ਅਤੇ ਹਾਊਸ ਵਾਈਜ਼ ਰੰਗੋਲੀ ਮੁਕਾਬਲੇ ਕਰਵਾਏ ਗਏ। ਰੰਗੋਲੀ ਮੁਕਾਬਲੇ ਵਿੱਚ ਪ੍ਰੋਸਪੈਰਟੀ ਹਾਊਸ ਨੇ ਪਹਿਲਾ, ਐਟਰਨਿਟੀ ਹਾਊਸ ਨੇ ਦੂਜਾ, ਇੰਟੀਗ੍ਰਿਟੀ ਹਾਊਸ ਨੇ ਤੀਜਾ ਅਤੇ ਲਾਇਲਟੀ ਹਾਊਸ ਨੇ ਚੌਥਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਸਭ ਨੂੰ ਸੰਦੇਸ਼ ਦਿੱਤਾ ਕਿ ਸਭ ਨੂੰ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਸਕੂਲ ਦੀ ਪ੍ਰਧਾਨ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ, ਡਾਇਰੈਕਟਰ ਗੌਰਵ ਗੁਲਾਟੀ ਅਤੇ ਪ੍ਰਿੰਸੀਪਲ ਮੀਨਾਕਸ਼ੀ ਸੂਦ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ, ਵਿਸ਼ਕਰਮਾ ਡੇਅ ਅਤੇ ਭਾਈ ਦੂਜ ਦੀ ਵਧਾਈ ਦਿੱਤੀ।
ਇਸੇ ਤਰ੍ਹਾਂ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਹਰ ਕੋਨੇ ਨੂੰ ਰੰਗ-ਬਿਰੰਗੀ ਲਾਈਟਾਂ, ਦੀਵੇ ਅਤੇ ਸੁੰਦਰ ਸਜਾਵਟ ਨਾਲ ਚਮਕਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਕੀਰਤਨ ਨਾਲ ਹੋਈ। ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਦੀਵਾਲੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦੀਵਾਲੀ ਮਨਾਂ ਵਿਚਲੇ ਹਨੇਰੇ ਨੂੰ ਮਿਟਾਉਣ ਦਾ ਤਿਉਹਾਰ ਹੈ।
Advertisement
Advertisement