ਪੱਤਰ ਪ੍ਰੇਰਕ
ਸਮਾਣਾ, 1 ਜੁਲਾਈ
ਆਦਰਸ਼ ਕਾਲਜ ਆਫ਼ ਨਰਸਿੰਗ ‘ਚ ਡਾਕਟਰ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 40 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਕਿਹਾ ਕਿ ਕੌਮਾਂਤਰੀ ਡਾਕਟਰ ਦਿਵਸ ਮੌਕੇ ਲਗਾਇਆ ਗਿਆ ਖੂਨਦਾਨ ਕੈਂਪ ਅਹਿਮ ਸਥਾਨ ਰੱਖਦਾ ਹੈ, ਕਿਉਂਕਿ ਦਾਨ ਕੀਤੇ ਖੂਨ ਨਾਲ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ। ਕਾਲਜ ਦੇ ਚੇਅਰਮੈਨ ਡਾ. ਕੇ. ਕੇ. ਜੌਹਰੀ ਨੇ ਦੱਸਿਆ ਕਿ ਅਜਿਹੇ ਕਾਰਜ ਸਮਾਜ ਦੇ ਸਾਰੇ ਲੋਕਾਂ ਨੂੰ ਕਰਨੇ ਚਾਹੀਦਾ ਹਨ ਕਿਉਂਕਿ ਇਸ ਨਾਲ ਨਾ ਸਿਰਫ਼ ਲੋੜ ਪੈਣ ‘ਤੇ ਦੂਜਿਆਂ ਦੀ ਜਾਨ ਬਚਾਈ ਜਾ ਸਕਦੀ ਹੈ, ਸਗੋਂ ਸਮਾਜ ਸੇਵਾ ਦੇ ਨਾਲ ਜੁੜਨਾ ਵੀ ਇਸ ਦਾ ਅਹਿਮ ਹਿੱਸਾ ਹੈ| ਕੈਂਪ ਦੇ ਅਖੀਰ ਵਿੱਚ ਚੇਅਰਮੈਨ ਡਾ: ਕੇ. ਕੇ. ਜੌਹਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਖੂਨਦਾਨ ਕਰਨ ਲਈ ਪ੍ਰੇਰਿਆ।