ਖੇਤਰੀ ਪ੍ਰਤੀਨਿਧ
ਪਟਿਆਲਾ, 30 ਜੁਲਾਈ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਨਾਲ ਕੀਤੇ ਗਏ ਮਾੜੇ ਵਿਵਹਾਰ ਕਾਰਨ ਪੰਜਾਬ ਦੇ ਡਾਕਟਰੀ ਖਿੱਤੇ ’ਚ ਰੋਸ ਪਾਇਆ ਜਾ ਰਿਹਾ ਹੈ। ਡਾਕਟਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰ ਦੇ ਨਾਂ ਮੰਗ ਪੱਤਰ ਭੇਜ ਕੇ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਮੰਗੀ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਭਲਕੇ ਮੀਟਿੰਗ ਸੱਦੀ ਹੈ। ਆਈਐੱਮਏ ਦੀ ਪਟਿਆਲਾ ਇਕਾਈ ਨੇ ਵਿਧਾਇਕ ਡਾ. ਬਲਬੀਰ ਸਿੰਘ ਤੇ ਅਜੀਤਪਾਲ ਕੋਹਲੀ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪ ਕੇ ਜੌੜੇਮਾਜਰਾ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ‘ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਪੰਜਾਬ’ ਨੇ ਵੀ ਸਿਹਤ ਮੰਤਰੀ ਦੇ ਰਵੱਈਏ ਦੀ ਨਿਖੇਧੀ ਕੀਤੀ ਹੈ।