ਦੇਵੀਗੜ੍ਹ: ਹਲਕਾ ਸਨੌਰ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਹਾਜੀਪੁਰ ਰੋਸਿਆਂ ਦਾ ਡੇਰਾ, ਨਿਆਮਤਪੁਰ ਅਤੇ ਰਾਜਗੜ੍ਹ ਦੇ ਦਰਜਨਾਂ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ ਗਿਆ। -ਪੱਤਰ ਪ੍ਰੇਰਕ