ਪੱਤਰ ਪ੍ਰੇਰਕ
ਰਾਜਪੁਰਾ, 25 ਅਕਤੂਬਰ
ਇਥੋਂ ਦੇ ਪਿੰਡ ਅਲੂਣਾ, ਚੰਦੂਆਂ ਖੁਰਦ ਅਤੇ ਰਾਮਨਗਰ ਸੌਂਟੀ ਵਿੱਚ ਅਕਾਲੀ ਆਗੂ ਸੁਖਜਿੰਦਰ ਸਿੰਘ ਚੰਦੂਮਾਜਰਾ, ਹਰਦੇਵ ਸਿੰਘ ਆਕੜੀ ਅਤੇ ਰਤਨ ਸਿੰਘ ਮੱਲੀ ਦੀ ਅਗਵਾਈ ਵਿੱਚ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਅਕਾਲੀ-ਬਸਪਾ ਦੇ ਹਲਕਾ ਰਾਜਪੁਰਾ ਤੋਂ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਹਾਕਮ ਸਿੰਘ, ਗੁਰਵਿੰਦਰ ਸਿੰਘ, ਗੁਰਭੇਜ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਰਾਮਪਾਲ ਸਿੰਘ, ਮੋਹਨ ਸਿੰਘ, ਗੁਰਦੀਪ ਸਿੰਘ, ਜਗਦੀਪ ਸਿੰਘ ਸੰਧੂ, ਸੌਰਵਪ੍ਰੀਤ, ਸਾਬਕਾ ਸਰਪੰਚ ਸੱਜਣ ਸਿੰਘ, ਬਲਦੇਵ ਸਿੰਘ, ਸੇਵਾ ਸਿੰਘ ਸਮੇਤ ਦਰਜਨਾਂ ਪਰਿਵਾਰਾਂ ਨੂੰ ਕਾਂਗਰਸ, ਭਾਜਪਾ ਅਤੇ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਸਨਮਾਨਿਤ ਕੀਤਾ।
ਨੌਜਵਾਨਾਂ ਵੱਲੋਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ
ਅਮਰਗੜ੍ਹ (ਪੱਤਰ ਪ੍ਰੇਰਕ): ਪਿੰਡ ਲਸੋਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੰਬਰਦਾਰ ਜਸਪਾਲ ਸਿੰਘ ਤੇ ਸੀਨੀਅਰ ਆਗੂ ਦਲਬੀਰ ਸਿੰਘ ਕਾਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਿੰਡ ਦੇ ਕਈ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਵਰਕਰਾਂ ਨੂੰ ਪਾਰਟੀ ਸਤਿਕਾਰ ਦਿੱਤਾ ਜਾਵੇਗਾ।