ਪੱਤਰ ਪ੍ਰੇਰਕ
ਘਨੌਰ, 17 ਅਗਸਤ
‘ਆਪ’ ਵੱਲੋਂ ਮਿਸ਼ਨ 2022 ਤਹਿਤ ਪਿੰਡ ਸ਼ੰਭੂ ਕਲਾਂ ਵਿਚ ਸਪੋਰਟਸ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਮਨਿੰਦਰਜੀਤ ਸਿੰਘ ਵਿੱਕੀ ਦੀ ਅਗਵਾਈ ਵਿੱਚ ਲਾਮਬੰਦੀ ਮੀਟਿੰਗ ਕੀਤੀ ਗਈ। ਇਸ ਵਿੱਚ ਪਾਰਟੀ ਦੇ ਬੁੱਧਜੀਵੀ ਵਿੰਗ ਦੇ ਜ਼ਿਲ੍ਹਾ ਆਗੂ ਅਮਰ ਸਿੰਘ ਸੈਣੀ, ਕੌਮਾਂਤਰੀ ਕਬੱਡੀ ਖਿਡਾਰੀ ਤੇਜੀ ਘਨੌਰ ਅਤੇ ਮਨੀ ਘਨੌਰ ਸਣੇ ਹੋਰਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪਾਰਟੀ ਵਿੱਚ ਪਰਿਵਾਰਾਂ ਸਣੇ ਸ਼ਾਮਿਲ ਹੋਏ ਮਨਜੀਤ ਸਿੰਘ, ਲਖਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਸਿੰਘ, ਯਾਦਵਿੰਦਰ ਸਿੰਘ ਦਾ ਸਨਮਾਨ ਕੀਤਾ।