ਰਾਜਪੁਰਾ: ਹਲਕਾ ਰਾਜਪੁਰਾ ਦੇ ਪਿੰਡ ਸੁਰਲਕਲਾ, ਹਰਿਆਓ, ਉਕਸੀ ਸੈਣੀਆਂ, ਭੱਪਲ, ਚੰਦੂਮਾਜਰਾ ਦੇ ਨੌਜਵਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਸੂਦ ਦੀ ਅਗਵਾਈ ਹੇਠ ਆਪ ਵਿਚ ਸ਼ਾਮਲ ਹੋਏ ਹਨ। ਸ੍ਰੀ ਸੂਦ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰੋ ਘਰੀਂ ਪਹੁੰਚਾਇਆ ਜਾ ਰਿਹਾ ਹੈ। ਪਿੰਡਾ ਵਿਚ ਬੂਥ ਲੈਵਲ ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ