ਖੇਤਰੀ ਪ੍ਰਤੀਨਿਧ
ਪਟਿਆਲਾ, 26 ਜੁਲਾਈ
ਡਾ. ਦਲਜੀਤ ਸਿੰਘ ਨੇ ਪਟਿਆਲਾ ਦੇ ਨਵੇਂ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸਿਹਤ ਵਿਭਾਗ ਵੱਲੋਂ ਹਾਲ ਹੀ ’ਚ ਕੀਤੇ ਗਏ ਤਬਾਦਲੇ ਦੌਰਾਨ ਉਨ੍ਹਾਂ ਦੀ ਪਟਿਆਲਾ ਵਿੱਚ ਡੀਐੱਚਓ ਵਜੋਂ ਤਾਇਨਾਤੀ ਕੀਤੀ ਗਈ ਹੈ, ਜਿਨ੍ਹਾਂ ਨੇ ਅੱਜ ਇਥੇ ਸਿਵਲ ਸਰਜਨ ਦਫ਼ਤਰ ਪਟਿਆਲਾ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਮੁਹਾਲੀ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਕਾਰਜਸ਼ੀਲ ਰਹੇ ਹਨ। ਡਾ. ਦਲਜੀਤ ਸਿੰਘ ਨੇ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ।