ਵੱਖ-ਵੱਖ ਥਾਈਂ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

ਵੱਖ-ਵੱਖ ਥਾਈਂ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

ਰਾਜਪੁਰਾ ’ਚ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਉਂਦੇ ਹੋਏ ਜਥੇਬੰਦੀਆਂ ਦੇ ਆਗੂ।-ਫੋਟੋ: ਮਰਦਾਂਪੁਰ

ਗੁਰਨਾਮ ਸਿੰਘ ਅਕੀਦਾ

ਪਟਿਆਲਾ, 14 ਅਪਰੈਲ

ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਵੱਲੋਂ ਮਿਨੀ ਸਕੱਤਰੇਤ ਪਟਿਆਲਾ ਵਿੱਚ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ, ਜਿਸ ਦੌਰਾਨ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਅਹਿਦ ਲਿਆ ਗਿਆ ਅਤੇ ਸੰਵਿਧਾਨ ਬਚਾਉਣ ਲਈ ਕਿਸਾਨਾਂ ਦੇ ਹਰ ਸੰਘਰਸ਼ ਵਿਚ ਸ਼ਾਮਲ ਹੋਣ ਲਈ ਸਾਰਿਆਂ ਨੇ ਹਾਮੀ ਭਰੀ। ਇਸ ਵੇਲੇ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾ ਅਰਪਿਤ ਕੀਤੀ। ਇਸ ਮੌਕੇ ਡਾ.ਭੀਮ ਇੰਦਰ ਸੂਬਾ ਮੀਤ ਪ੍ਰਧਾਨ ਪੰਜਾਬ ,ਮੇਘ ਚੰਦ ਸ਼ੇਰ ਮਾਜਰਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ,ਅੰਗਰੇਜ਼ ਸਿੰਘ ਰਾਮਗੜ੍ਹ ਜ਼ਿਲ੍ਹਾ ਇਵੇੰਟ ਇੰਚਾਰਜ ਪਟਿਆਲਾ ,ਕੁੰਦਨ ਗੋਗੀਆ ਜੁਆਇੰਟ ਸਕੱਤਰ ਵਪਾਰ ਵਿੰਗ ਪੰਜਾਬ, ਪ੍ਰੀਤੀ ਮਲਹੋਤਰਾ ਹਾਜ਼ਰ ਸਨ।

ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਇਸ  ਖੇਤਰ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਅਨੇਕਾਂ ਥਾਵਾਂ ’ਤੇ ਸਮਾਗਮ ਕਰਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ  ਡਾ. ਬੀ.ਆਰ ਅੰਬੇਡਕਰ ਜੈਯੰਤੀ ਮਨਾਈ ਗਈ। ਟਾਊਨ ਦੇ ਫੁਆਰਾ ਚੌਕ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੇੜੇ ਹੰਸ ਰਾਜ ਬਨਵਾੜੀ, ਅਸ਼ੋਕ ਕੁਮਾਰ ਬਿੱਟੂ ਤੇ ਹੋਰਨਾਂ ਆਗੂਆਂ ਵੱਲੋਂ ਡਾ. ਅੰਬੇਡਕਰ ਦੀ ਤਸਵੀਰ ’ਤੇ ਫੁੱਲਮਾਲਾ ਭੇੇਟ ਕੀਤੀ ਗਈ। ਇਸੇ ਦੌਰਾਨ ਨੇੜਲੇ ਪਿੰਡ ਬਖਸ਼ੀਵਾਲਾ ਵਿੱਚ ਜਸਵਿੰਦਰ ਸਿੰਘ, ਭਾਗ ਸਿੰਘ ਅਤੇ ਦਰਸ਼ਨ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ ਸ਼ਾਮਲ ਹੋਏ। ਇਸੇ ਤਰ੍ਹਾਂ ਭਾਜਪਾ ਯੁੁਵਾ ਮੋਰਚਾ ਵੱਲੋਂ ਨਰਿੰਦਰ ਵਰਮਾ, ਓਬੀਸੀ ਸੈੱਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਰਨੈਲ ਸਿੰਘ ਹੈਪੀ ਪਿਲਖਣੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ, ਪਰਦੀਪ ਨੰਦਾ, ਵੀਸ਼ੂ ਸ਼ਰਮਾ ਸਮੇਤ ਹੋਰਨਾਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਫੁੱਲ ਭੇਟ ਕੀਤੇ ਗਏ। 

ਧੂਰੀ (ਪਵਨ ਕੁਮਾਰ ਵਰਮਾ): ਡਾ. ਭੀਮ ਰਾਓ ਅੰਬੇਡਕਰ ਸਭਾ ਧੂਰੀ ਅਤੇ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਪਾਰਟੀਆਂ ਵੱਲੋਂ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਹਾੜਾ ਧੂਰੀ ਵਿਖੇ ਵੱਖ-ਵੱਖ ਥਾਂਵਾਂ ’ਤੇ ਮਨਾਇਆ ਗਿਆ। ਸਥਾਨਕ ਡਾ. ਅੰਬੇਡਕਰ ਚੌਕ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਸਮੇਤ ਵੱਖ-ਵੱਖ ਬੁਲਾਰਿਆਂ ਵੱਲੋਂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ਉੱਪਰ ਚਾਨਣਾ ਪਾਇਆ ਗਿਆ। ਇਸ ਮੌਕੇ ਐੱਸਐੱਚਓ ਸਿਟੀ ਦੀਪਇੰਦਰ ਸਿੰਘ ਜੇਜੀ, ਬਾਬਾ ਦਰਸ਼ਨ ਸਿੰਘ, ਸਾਧੂ ਰਾਮ ਕੌਂਸਲਰ, ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ, ‘ਆਪ’ ਆਗੂ ਸੰਦੀਪ ਸਿੰਗਲਾ, ਅਤੇ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਤੇ ਧੂਰੀ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ ਨੇ ਵੀ ਅੰਬੇਡਕਰ ਜੈਯੰਤੀ ਦੀ ਮੁਬਾਰਕਵਾਦ ਦਿੱਤੀ।

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 130ਵਾਂ ਜਨਮ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਨਿਜ਼ਾਮਪੁਰ ਵੱਲੋਂ ਮੁੱਖ ਮਹਿਮਾਨ ਵਜੋਂ ਹਾਜਰੀ ਲਗਵਾਈ। ਇਸ ਮੌਕੇ ਦੇਵੀਗੜ੍ਹ ਵਿੱਚ ਕੇਕ ਕੱਟਕੇ ਤੇ ਰੌਹੜ ਜਾਗੀਰ ਵਿੱਚ ਬਾਬਾ ਸਾਹਿਬ ਜੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਠੰਢੇ ਤੇ ਮਿੱਠੇ ਪਾਣੀ ਦੀ ਛਬੀਲ ਲਗਾਈ। ਇਸ ਮੌਕੇ ਹਰਜਿੰਦਰ ਰੌਹੜ ਜਾਗੀਰ, ਜਗਰੂਪ ਸਿੰਘ ਭੰਬੂਆਂ ਯੂਥ ਇੰਚਾਰਜ ਪਟਿਆਲਾ, ਰਣਧੀਰ ਸਿੰਘ ਚੇਅਰਮੈਨ ਰੌਹੜ ਜਾਗੀਰ, ਹਰਜਿੰਦਰ ਸਿੰਘ ਰੌਹੜ ਜਾਗੀਰ, ਰਾਮੂ ਜੁਲਕਾਂ, ਅਮਰੀਕ ਸਿੰਘ, ਹਰੀਸ਼ ਕੁਮਾਰ, ਸੰਜੀਵ ਕੁਮਾਰ ਆਦਿ ਮੌਜੂਦ ਸਨ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਸਥਾਨਕ   ਡਾ. ਅੰਬੇਡਕਰ ਨਗਰ ਵਿੱਚ  ਵਿਜੈ ਲੰਕੇਸ਼ ਜ਼ਿਲ੍ਹਾ ਪ੍ਰਧਾਨ ਆਦਿ ਧਰਮ ਸਮਾਜ  ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਡਕਰ  ਦਾ  ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਹਾਰ ਪਾ ਕੇ ਉਨ੍ਹਾਂ ਦੀਆਂ ਕੌਮ ਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ।  ਇਸ ਮੌਕੇ ਵੀਰ ਵਿਜੈ ਲੰਕੇਸ਼ ਨੇ ਸੰਬੋਧਨ ਕੀਤਾ। 

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਅੱਜ ਬਹੁਜਨ ਸਮਾਜ ਪਾਰਟੀ ਦੇ ਸ਼ਹਿਰੀ ਪ੍ਰਧਾਨ ਹੰਸ ਰਾਜ ਨਫਰੀਆਂ ਦੀ ਸਰਪ੍ਰਸਤੀ ਹੇਠ  ਗੁਰੂ ਰਵਿਦਾਸ ਗੁਰੂ ਘਰ ਵਿੱਚ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ ।  ਇਸ ਮੌਕੇ  ਪਾਰਟੀ ਦੇ ਸਾਬਕਾ ਜਰਨਲ ਸੈਕਟਰੀ ਪੰਜਾਬ ਰਣ ਸਿੰਘ ਮਹਿਲਾਂ, ਗੋਰਾ ਲਾਲ ਹਾਜ਼ਰ ਸਨ।ਇਸ ਤੋਂ ਇਲਾਵਾ ਅੰਬੇਡਕਰ ਪਾਰਕ ਵਿੱਚ ਮੰਚ ਦੇ ਪ੍ਰਧਾਨ ਚਰਨਾ ਰਾਮ ਲਾਲਕਾ, ਡਾ ਹਰਕੀਰਤ ਸਿੰਘ ਦੀ ਅਗਵਾਈ ਹੇਠ ਸਮਾਗਮ ਹੋਇਆ।

ਅਥਲੈਟਿਕ ਮੁਕਾਬਲੇ ਕਰਵਾ ਕੇ ਡਾ. ਅੰਬੇਡਕਰ ਜੈਅੰਤੀ ਮਨਾਈ 

ਘਨੌਰ (ਗੁਰਪ੍ਰੀਤ ਸਿੰਘ): ਇਥੋਂ ਨੇੜਲੇ ਪਿੰਡ ਊਲਾਣਾ ਵਿੱਚ ਫਿਊਚਰ ਸਪੋਰਟਸ ਅਕੈਡਮੀ ਪੰਜਾਬ ਵੱਲੋਂ ਬਲਾਕ ਘਨੌਰ ਜ਼ੋਨਲ ਖੇਡ ਸਕੱਤਰ ਜਸਵਿੰਦਰ ਸਿੰਘ ਚੱਪੜ ਦੀ ਅਗਵਾਈ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਨੂੰ ਸਮਰਪਿਤ ਅਥਲੈਟਿਕ ਮੀਟ ਕਰਵਾ ਕੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ ਗਈ। ਇਸ ਮੌਕੇ ਬੱਚਿਆਂ ਦੀ 100 ਅਤੇ 200 ਮੀਟਰ ਦੌੜ ਤੇ ਲੰਮੀ ਛਾਲ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ 11, 14 , 17 ਅਤੇ 19 ਸਾਲ ਉਮਰ ਗਰੁੱਪ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਸਰਪੰਚ ਪਰਦੀਪ ਰਿੰਕਾ, ਜਸਵੀਰ ਸਿੰਘ, ਮਨਜੀਤ ਸਿੰਘ, ਰੂਪ ਸਿੰਘ ਖਾਲਸਾ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All