ਖੇਤਰੀ ਪ੍ਰਤੀਨਿਧ
ਪਟਿਆਲਾ, 7 ਮਾਰਚ
ਇੱਥੇ ਅੱਜ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਮਨਜੀਤ ਸਿੰਘ ਨੇ ਡਾ. ਜਸਵਿੰਦਰ ਕੌਰ ਢਿੱਲੋਂ ਰਿਸਰਚ ਸਕਾਲਰ ਵੱਲੋਂ ‘ਭਾਈ ਸਾਹਿਬ ਭਾਈ ਰਣਧੀਰ ਸਿੰਘ ਦਾ ਗੁਰਮਤਿ ਚਿੰਤਨ ਸਿਧਾਂਤਿਕ ਤੇ ਇਤਿਹਾਸਿਕ ਪਰੀਪੇਖ’ ਵਿਸ਼ੇ ’ਤੇ ਲਿਖੇ ਪੀਐਚ. ਡੀ ਥੀਸਸ ਦੀ ਪੁਸਤਕ ਨੂੰ ਰਿਲੀਜ਼ ਕੀਤਾ। ਇਸ ਮੌਕੇ ‘ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ’ ਵਿੱਚ ‘ਭਾਈ ਸਾਹਿਬ ਭਾਈ ਰਣਧੀਰ ਸਿੰਘ ਟਰੱਸਟ ਯੂਕੇ’ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਭਾਈ ਰਣਧੀਰ ਸਿੰਘ ਦੀਆਂ ਜੇਲ੍ਹ ਚਿੱਠੀਆਂ ਦੀ ਆਰੰਭਤਾ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਇਸ ਖੋਜ ਦੇ ਕਾਰਜ ਲਈ ਡਾ਼ ਜਸਵਿੰਦਰ ਕੌਰ ਢਿਲੋਂ ਨੂੰ ‘ਭਾਈ ਸਾਹਿਬ ਭਾਈ ਰਣਧੀਰ ਸਿੰਘ ਮੈਮੋਰੀਅਲ ਐਵਾਰਡ ਪ੍ਰਦਾਨ ਕੀਤਾ ਗਿਆ। ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿਖਿਆ ਬੋਰਡ ਨੇ ਸਮਾਗਮ ਨੂੰ ਯੋਜਨਬੱਧ ਢੰਗ ਨਾਲ ਚਲਾਇਆ। ਟਰੱਸਟ ਦੇ ਪ੍ਰਤੀਨਿਧ ਜੋਤਿੰਦਰ ਸਿੰਘ ਨੇ ਭਾਈ ਸਾਹਿਬ ਦੀ ਵਿਚਾਰਧਾਰਾ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।