ਡਾਕਟਰ ਜਤਿੰਦਰ ਮੱਟੂ ਦਾ ਸਨਮਾਨ
ਇਥੇ ਪਿੰਡ ਸ਼ੇਰਗੜ੍ਹ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕਰਵਾਏ ਸਤਿਸੰਗ ਅਤੇ ਚੇਤਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਸ਼ੁਤਰਾਣਾ ਦੇ ਸਰਗਰਮ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਡਾ. ਜਤਿੰਦਰ...
Advertisement
ਇਥੇ ਪਿੰਡ ਸ਼ੇਰਗੜ੍ਹ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕਰਵਾਏ ਸਤਿਸੰਗ ਅਤੇ ਚੇਤਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਸ਼ੁਤਰਾਣਾ ਦੇ ਸਰਗਰਮ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਡਾ. ਜਤਿੰਦਰ ਸਿੰਘ ਮੱਟੂ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਮਹਾਨ ਮੌਕੇ ਸਮਾਜਿਕ ਬੁਰਾਈਆਂ ਅਤੇ ਬੱਚਿਆਂ ਨੂੰ ਉੱਚ ਸਿੱਖਿਆ ਦਿਵਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਸ਼ੁਤਰਾਣਾ ਦੇ ਹਰ ਹੋਣਹਾਰ ਬੱਚੇ ਨੂੰ ਉੱਚ ਸਿੱਖਿਆ ਹਾਸਿਲ ਕਰਨ ਤੇ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਲਈ ਪੂਰੀ ਮਦਦ ਕਰਨਗੇ। ਇਸ ਮੌਕੇ ਜਗਸੀਰ ਸਿੰਘ, ਜਰਨੈਲ ਸਿੰਘ, ਕੰਵਲਜੀਤ ਸਿੰਘ, ਬਲਵਿੰਦਰ ਕੁਮਾਰ, ਗੁਰਦਿੱਤ ਸਿੰਘ, ਰਾਹੁਲ ਕੁਮਾਰ, ਰਵੀ ਕੁਮਾਰ, ਜੱਗਾ ਸਿੰਘ, ਰਿੰਕੂ ਰਾਣਾ, ਹਰਮਨ ਘੱਗਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement