ਨਸ਼ੇੜੀ ਨੌਜਵਾਨ ਕਾਬੂ
ਸਿਟੀ ਪੁਲੀਸ ਨੇ ਇੱਕ ਨੌਜਵਾਨ ਨੂੰ ਚਿੱਟੇ ਦਾ ਸੇਵਨ ਕਰਦੇ ਹੋਏ ਲਾਈਟਰ ਅਤੇ ਸਿਲਵਰ ਪੇਪਰ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪੰਜਪੀਰ ਮੁਹੱਲਾ ਇਮਾਮਗੜ੍ਹ ਸਮਾਣਾ ਵਜੋਂ ਹੋਈ ਹੈ। ਸਿਟੀ ਪੁਲੀਸ...
Advertisement
ਸਿਟੀ ਪੁਲੀਸ ਨੇ ਇੱਕ ਨੌਜਵਾਨ ਨੂੰ ਚਿੱਟੇ ਦਾ ਸੇਵਨ ਕਰਦੇ ਹੋਏ ਲਾਈਟਰ ਅਤੇ ਸਿਲਵਰ ਪੇਪਰ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪੰਜਪੀਰ ਮੁਹੱਲਾ ਇਮਾਮਗੜ੍ਹ ਸਮਾਣਾ ਵਜੋਂ ਹੋਈ ਹੈ। ਸਿਟੀ ਪੁਲੀਸ ਅਨੁਸਾਰ ਏਐੱਸਆਈ ਸਿੰਦਰ ਸਿੰਘ ਨੂੰ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਉਕਤ ਨੌਜਵਾਨ ਜੱਟਾ ਪੱਤੀ, ਸਮਾਣਾ ਦੇ ਨੇੜੇ ਬੈਠਾ ਚਿੱਟੇ ਦਾ ਸੇਵਨ ਕਰ ਰਿਹਾ ਹੈ। ਪੁਲੀਸ ਪਾਰਟੀ ਨੇ ਛਾਪਾ ਮਾਰ ਕੇ ਉਸ ਕੋਲੋਂ ਇੱਕ ਲਾਈਟਰ ਅਤੇ ਫਾਈਲ ਪੇਪਰ ਬਰਾਮਦ ਕੀਤਾ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਹੈ।
Advertisement
Advertisement