ਦੇਵੀਗੜ੍ਹ: ਦੇਵੀਗੜ੍ਹ ਤੇ ਆਸ ਪਾਸ ਦੇ ਕਸਬਿਆਂ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਡੀਐੱਸਪੀ ਦਿਹਾਤੀ ਪਟਿਆਲਾ ਗੁਰਦੇਵ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਨੇ ਦੇਵੀਗੜ੍ਹ, ਭੁਨਰਹੇੜੀ, ਬਲਬੇੜਾ ਅਤੇ ਪੰਜਾਬ ਹਰਿਆਣਾ ਬਾਰਡਰ ਤੱਕ ਗਸ਼ਤ ਕੀਤੀ। ਇਸ ਮੌਕੇ ਡੀਐੱਸਪੀ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਫਟਕਣ ਨਹੀਂ ਦਿੱਤਾ ਜਾਵੇਗਾ, ਜਿਸ ਵਾਸਤੇ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਪੁਲੀਸ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਥਾਣਾ ਮੁਖੀ ਜੁਲਕਾਂ ਕੁਲਬੀਰ ਸਿੰਘ ਸੰਧੂ, ਬਲਜੀਤ ਸਿੰਘ ਸਹਾਇਕ ਥਾਣੇਦਾਰ ਅਤੇ ਧਰਮ ਸਿੰਘ ਅਤੇ ਸੁਖਵਿੰਦਰ ਸਿੰਘ ਵੀ ਮੌਜਦ ਸਨ। -ਪੱਤਰ ਪ੍ਰੇਰਕ