ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਵੱਖ ਵੱਖ ਬਹਾਨਿਆਂ ਨਾਲ ਲਟਕਾਉਣ ਅਤੇ ਸੀਨੀਆਰਤਾ ਨੂੰ ਜ਼ਿਲ੍ਹੇ ਤੋਂ ਸਟੇਟ ਪੱਧਰ ’ਤੇ ਜਬਰੀ ਤਬਦੀਲ ਕਰਨ ਵਿਰੁੱਧ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਰੋਸ ਜ਼ਾਹਿਰ ਕੀਤਾ ਹੈ।
ਆਗੂਆਂ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਨੂੰ ਕਈ ਸਾਲਾਂ ਤੋਂ ਕਦੇ ਸੀਨੀਅਰਤਾ ਸੂਚੀ, ਕਦੇ ਅਧੂਰੇ ਰੋਸਟਰ ਅਤੇ ਹੁਣ ਉਪਰਲੇ ਅਧਿਕਾਰੀਆਂ ਰਾਹੀਂ ਜ਼ੁਬਾਨੀ ਰੋਕ ਦੇ ਬਹਾਨੇ ਨਾਲ ਲਟਕਾਇਆ ਜਾ ਰਿਹਾ ਹੈ| ਇਸੇ ਤਰ੍ਹਾਂ ਈਟੀਟੀ ਅਧਿਆਪਕ ਤੋਂ ਵੱਖ ਵੱਖ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਤਰੱਕੀਆਂ ਵਿਚ ਵੀ ਜਾਣਬੁਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਧਿਆਪਕ ਵਰਗ ਨਿਰਾਸ਼ਾ ਵਿਚ ਹੈ|
ਇਸ ਮੌਕੇ ਪ੍ਰੈੱਸ ਸਕੱਤਰ ਪਵਨ ਕੁਮਾਰ, ਜਥੇਬੰਦਕ ਸਕੱਤਰ ਨਛੱਤਰ ਸਿੰਘ, ਰੁਪਿੰਦਰਪਾਲ ਸਿੰਘ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਸੂਬਾ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ, ਦਲਜੀਤ ਸਫ਼ੀਪੁਰ ਅਤੇ ਕੁਲਵਿੰਦਰ ਜੋਸਨ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਪ੍ਰਾਇਮਰੀ ਵਰਗ ਦੀਆਂ ਸਾਰੀਆਂ ਤਰੱਕੀਆਂ ਫ਼ੌਰੀ ਪੂਰੀਆਂ ਕਰਨ ਦੀ ਮੰਗ ਕੀਤੀ|