ਨਿੱਜੀ ਪੱਤਰ ਪ੍ਰੇਰਕ
ਸਮਾਣਾ, 24 ਜੁਲਾਈ
29 ਜੁਲਾਈ ਨੂੰ ਪਟਿਆਲਾ ਸ਼ਹਿਰ ਵਿੱਚ ਹੋਣ ਜਾ ਰਹੀ ਮੁਲਾਜ਼ਮਾਂ ਦੀ ‘ਹੱਲਾ ਬੋਲ’ ਰੈਲੀ ਸਬੰਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਬਲਾਕ ਸਮਾਣਾ ਦੇ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਵਿਚ ਅਹਿਮ ਮੀਟਿੰਗ ਸਥਾਨਕ ਸਤੀ ਮਾਤਾ ਮੰਦਰ ਪਾਰਕ ਵਿੱਚ ਕੀਤੀ ਗਈ। ਇਸ ਦੌਰਾਨ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਹੋਣ ਜਾ ਰਹੀ ਸੂਬਾਈ ਰੈਲੀ ਵਿੱਚ ਵਿਆਪਕ ਲਾਮਬੰਦੀ ਮੁਹਿੰਮ ਚਲਾਉਂਦਿਆਂ ਹਜ਼ਾਰਾਂ ਅਧਿਆਪਕਾਂ ਨੂੰ ਸ਼ਾਮਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਅਤਿੰਦਰ ਪਾਲ, ਰਾਜ ਕੁਮਾਰ, ਹਰਵਿੰਦਰ ਬੇਲੂਮਾਜਰਾ ਆਦਿ ਹਾਜ਼ਰ ਸਨ।