ਡੀਟੀਐੱਫ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਡੀਟੀਐੱਫ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਰੋਸ ਪ੍ਰਗਟਉਂਦੇ ਹੋਏ ਅਧਿਆਪਕ।- ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 21 ਅਕਤੂਬਰ

ਸਿੱਖਿਆ ਵਿਭਾਗ ਵਿੱਚਲੇ ਅਧਿਆਪਕਾਂ ਦੇ ਮੌਜੂਦਾ ਤਨਖਾਹ ਗਰੇਡਾਂ ਅਤੇ ਸਕੇਲਾਂ ਨੂੰ ਘਟਾ ਕੇ, ਕੇਂਦਰੀ ਤਨਖਾਹ ਪੈਟਰਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ਵਿਆਪਕ ਸੰਘਰਸ਼ ਛੇੜ ਦਿੱਤਾ ਹੈ। ਡੀਟੀਐੱਫ ਦੇ ਸੱਦੇ ਦੇ ਪਹਿਲੇ ਹੀ ਦਿਨ ਵੱਖ-ਵੱਖ ਥਾਈ ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਕੇਂਦਰੀ ਪੈਟਰਨ ਦੇ ਤਨਖਾਹ ਸਕੇਲ ਲਾਗੂ ਕਰਨ ਦੇ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜਨ ਦੇ ਦਿੱਤੇ ਸੱਦੇ ’ਤੇ ਅੱਜ ਪਟਿਆਲਾ ਜ਼ਿਲੇ ਵਿੱਚ ਮੱਲੇਵਾਲ, ਲਲੌਛੀ, ਕਬੂਲਪੁਰ, ਆਲੋਵਾਲ, ਜਨਸੂਈ, ਦੰਦਰਾਲਾ ਖਰੌੜ, ਚਨਾਰਥਲ ਖੁਰਦ, ਸਸਸਸ ਗੁਰਦਿੱਤਪੁਰਾ, ਕਕਰਾਲਾ ਸਮੇਤ ਆਦਿ ਵੱਖ ਵੱਖ ਪੱਧਰ ਦੇ ਮਿਡਲ,ਹਾਈ ਤੇ ਸੈਕੰਡਰੀ ਆਦਿ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਇਨ੍ਹਾਂ ਹੁਕਮਾਂ ਖ਼ਿਲਾਫ਼ ਜੱਥੇਬੰਦਕ ਰੋਸ ਪ੍ਰਗਟ ਕੀਤਾ ਗਿਆ। ਹਾਲਾਂ ਕਿ ਇਸ ਫੈਸਲੇ ‘ਤੇ ਸਰਕਾਰ ਵੱਲੋਂ ਯੂ ਟਰਨ ਲੈਂਦਿਆਂ ਮੌਜੂਦਾ ਅਧਿਆਪਕਾਂ ਨੂੰ ਫੈਸਲੇ ਦੇ ਦਾਇਰੇ ਵਿੱਚੋਂ ਬਾਹਰ ਰੱਖਣ ਸੰਬੰਧੀ ਅੱਜ ਦੁਪਹਿਰੇ ਸੋਧ ਪੱਤਰ ਜਾਰੀ ਕਰ ਦਿੱਤਾ ਪਰ ਨਵੀਂ ਭਰਤੀ ਲਈ ਅਜਿਹੇ ਮਾਰੂ ਫੈਸਲੇ ਦੇ ਮੁੱਢੋਂ ਰੱਦ ਨਾ ਹੋਣ ਕਾਰਨ, ਅਧਿਆਪਕਾਂ ਨੇ ਐਲਾਨਿਆਂ ਸੰਘਰਸ਼ 25 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ।ਇਸ ਮੌਕੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰ ਘੱਗਾ, ਸਕੱਤਰ ਅਮਨਦੀਪ ਦੇਵੀਗੜ੍ਹ ਅਤੇ ਜ਼ਿਲਾ ਆਗੂ ਕੁਲਦੀਪ ਗੋਬਿੰਦਪੁਰਾ ਨੇ ਕਿਹਾ ਕਿ ਮੁਲਾਜ਼ਮ ਦੋਖੀ ਫੈਸਲਿਆਂ ਖਿਲਾਫ 29 ਅਕਤੂਬਰ ਨੂੰ ਬਠਿੰਡੇ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ, 30 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ 3 ਨਵੰਬਰ ਨੂੰ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੂੰ ਕਾਦੀਆਂ (ਗੁਰਦਾਸਪੁਰ) ਵਿੱਚ ਧਰਨਿਆਂ ਰਾਹੀਂ ਘੇਰਨ ਦੇ ਕੀਤੇ ਐਲਾਨ ਤਹਿਤ ਲਾਮਬੰਦੀ ਮੁਹਿੰਮ ਭਖਾਉਣ ਦਾ ਐਲਾਨ ਵੀ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All