DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੀ ਟੀ ਓ ਅੱਜ ‘ਆਪ’ ਵਿੱਚ ਸ਼ਾਮਲ ਹੋਣਗੇ

ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਸੀਨੀਅਰ ਆਗੂ ਤੇ ਮੋਢੀ ਕਰਨ ਸਿੰਘ ਡੀ ਟੀ ਓ ਪਹਿਲੀ ਜੁਲਾਈ ਨੂੰ ‘ਆਪ’ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਾਤੜਾਂ ਅਨਾਜ ਮੰਡੀ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਸੀਨੀਅਰ ਆਗੂ ਤੇ ਮੋਢੀ ਕਰਨ ਸਿੰਘ ਡੀ ਟੀ ਓ ਪਹਿਲੀ ਜੁਲਾਈ ਨੂੰ ‘ਆਪ’ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਾਤੜਾਂ ਅਨਾਜ ਮੰਡੀ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ ਤੇ ਲੋਕਾਂ ਨੂੰ ਸੰਬੋਧਨ ਕਰਨਗੇ। ਕਾਬਿਲੇਗ਼ੌਰ ਹੈ ਕਿ ਕਰਨ ਸਿੰਘ ਡੀ ਟੀ ਓ ਹਲਕਾ ਸ਼ੁਤਰਾਣਾ ਤੋਂ ਹੀ ‘ਆਪ’ ਵੱਲੋਂ ਚੋਣ ਲੜਨ ਦੇ ਰੌਂਅ ਦੇ ਵਿੱਚ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਬੀਬੀ ਵਰਿੰਦਰ ਕੌਰ ਲੂੰਬਾ ਸਾਲ 2012 ਵਿੱਚ ਵਿਧਾਨ ਸਭਾ ਹਲਕਾ ਸ਼ਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜਿੱਤੇ ਸਨ ਜਿਸ ਉਪਰੰਤ ਸਾਲ 2017 ਅਤੇ 2022 ਵਿੱਚ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ। ਦੱਸਣਯੋਗ ਹੈ ਕਿ ਨਗਰ ਕੌਂਸਲ ਪਾਤੜਾਂ ਦੇ ਅਹੁਦੇਦਾਰਾਂ ਦੀ ਚੋਣ ਤਿੰਨ ਵਾਰ ਰੱਦ ਹੋ ਚੁੱਕੀ ਹੈ ਤੇ ਹੁਣ 2 ਤਰੀਕ ਨੂੰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।

Advertisement
Advertisement
×